05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 29-06-2026
ਚੰਡੀਗੜ੍ਹ, 28 ਜੂਨ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਐਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਮੌਜੂਦਾ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਅਤੇ ਬੇਵਕਤੀ ਦਿਹਾਂਤ ‘ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਸਪੀਕਰ ਸੰਧਵਾਂ ਨੇ ਜਸਟਿਸ ਸਿੰਧੂ ਨੂੰ ਇਕ ਉੱਘੇ ਕਾਨੂੰਨੀ ਮਾਹਿਰ ਵਜੋਂ ਯਾਦ ਕੀਤਾ, ਜੋ ਡੂੰਘੀ ਕਾਨੂੰਨੀ ਸੂਝ-ਬੂਝ ਦੇ ਮਾਲਕ ਸਨ। ਸਪੀਕਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਸਟਿਸ ਸਿੰਧੂ ਦੇ ਇਤਿਹਾਸਕ ਫੈਸਲੇ, ਸੰਵਿਧਾਨਕ ਅਧਿਕਾਰਾਂ ਦੀ ਰਾਖੀ ਅਤੇ ਮਨੁੱਖੀ ਮਰਿਆਦਾ ਨੂੰ ਬਹਾਲ ਰੱਖਣ ਲਈ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਖੇਤਰ ਦੇ ਕਾਨੂੰਨੀ ਢਾਂਚੇ ‘ਤੇ ਹਮੇਸ਼ਾ ਇਕ ਅਮਿੱਟ ਛਾਪ ਵਜੋਂ ਕਾਇਮ ਰਹੇਗੀ।ਸਪੀਕਰ ਨੇ ਕਿਹਾ ਕਿ ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ਨਾਲ ਭਾਰਤੀ ਨਿਆਂਪਾਲਿਕਾ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਾਨੂੰਨੀ ਭਾਈਚਾਰੇ ਵਿਚ ਇਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਕਦੇ ਪੂਰਿਆ ਨਹੀਂ ਜਾ ਸਕਦਾ। ਦੁਖੀ ਪਰਿਵਾਰ ਦੇ ਮੈਂਬਰਾਂ, ਸਹਿਯੋਗੀਆਂ ਤੇ ਕਾਨੂੰਨੀ ਭਾਈਚਾਰੇ ਨਾਲ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸਪੀਕਰ ਸੰਧਵਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।
ਪਿਛਲੀ ਖ਼ਬਰ ਮੈਸੀ ਦਾ ਤੂਫ਼ਾਨੀ ਪ੍ਰਦਰਸ਼ਨ ਜਾਰੀ, ਇਕ ਹੋਰ ਵਿਸ਼ਵ ਰਿਕਾਰਡ ਕੀਤਾ ਆਪਣੇ ਨਾਂਅ ਅਗਲੀ ਖ਼ਬਰ ਨਿਰੰਕਾਰੀ ਭਵਨ ਨੂਰਪੁਰ ਬੇਦੀ ਵਿਖੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।