20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਬਾਬਾ ਅਮਰ ਸਿੰਘ ਭੈਰੋਮਾਜਰਾ ਵਾਲਿਆਂ ਦੀ ਯਾਦ ’ਚ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 02-07-2026
ਸ੍ਰੀ ਚਮਕੌਰ ਸਾਹਿਬ,1 ਜੁਲਾਈ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਭੈਰੋਮਾਜਰਾ ਦੇ ਗੁਰਦੁਆਰਾ ਸ੍ਰੀ ਦਸ਼ਮੇਸ਼ਗੜ ਸਾਹਿਬ ਵਿਖੇ ਸੱਚਖੰਡ ਵਾਸੀ ਬਾਬਾ ਅਮਰ ਸਿੰਘ ਭੈਰੋਮਾਜਰੇ ਵਾਲਿਆਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਜੇ ਦੀਵਾਨ ਵਿਚ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਵਾਲੇ, ਬਾਬਾ ਗੁਰਮੇਲ ਸਿੰਘ ਖਾਲਸਾ ਸ੍ਰੀ ਚਮਕੌਰ ਸਾਹਿਬ ਵਾਲੇ, ਬਾਬਾ ਸੁਰਜਨ ਸਿੰਘ ਫੂਲ ਵਾਲੇ, ਬਾਬਾ ਦਲਵੀਰ ਸਿੰਘ ਲੱਖਮੀਪੁਰ ਝੱਲੀਆਂ ਵਾਲੇ, ਬਾਬਾ ਪ੍ਰਿਤਪਾਲ ਸਿੰਘ ਮਲੇਸ਼ੀਆ ਵਾਲੇ, ਬਾਬਾ ਸੁਖਵੀਰ ਸਿੰਘ ਕੰਧੋਲਾ ਵਾਲੇ, ਭਾਈ ਸੁਖਵਿੰਦਰ ਸਿੰਘ ਥਲੀ ਵਾਲੇ, ਬਾਬਾ ਭੁਪਿੰਦਰ ਸਿੰਘ ਸੰਗਤਪੁਰਾ ਵਾਲੇ, ਗਿਆਨੀ ਬਲਵੀਰ ਸਿੰਘ ਰਸੀਲਾ ਢਾਡੀ ਜਥਾ ਸ੍ਰੀ ਚਮਕੌਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਦੇਰ ਸ਼ਾਮ ਤੱਕ ਬਾਣੀ ਨਾਲ ਜੋੜਿਆ ਅਤੇ ਮਹਾਂਪੁਰਸ਼ਾਂ ਦੀ ਜੀਵਨੀ ਤੇ ਚਾਨਣਾ ਪਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੋਜੂਦਾ ਮੁਖੀ ਬਾਬਾ ਸੁਖਪਾਲ ਸਿੰਘ ਨੇ ਆਈਆਂ ਸੰਗਤਾਂ ਅਤੇ ਪ੍ਰਚਾਰਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਮੈਨੇਜਰ ਗੁਰਮੁੱਖ ਸਿੰਘ ਲੌਗੀਆਂ, ਸਾਬਕਾ ਸਰਪੰਚ ਗੁਰਮੁੱਖ ਸਿੰਘ ਭੈਰੋਮਾਜਰਾ,ਰਜਿੰਦਰ ਸਿੰਘ ਰਾਜੂ ਸਰਪੰਚ ਭੈਰੋਮਾਜਰਾ, ਕਿਸਾਨ ਆਗੂ ਗੁਰਨਾਮ ਸਿੰਘ, ਬਲਵਿੰਦਰ ਸਿੰਘ ਬੱਲੀ, ਜੱਸ ਭੈਰੋਮਾਜਰਾ,ਮਲਕੀਤ ਸਿੰਘ ਫੂਲ, ਅਰਜਨ ਸਿੰਘ ਭਾਊਵਾਲ, ਇੰਦਰਜੀਤ ਸਿੰਘ ਜੀਤੀ, ਦਰਸ਼ਨ ਸਿੰਘ ਫਰੀਦ, ਠੇਕੇਦਾਰ ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਪਿਛਲੀ ਖ਼ਬਰ ਬਰਾਰੀ ਵਿਖੇ ‘ਬਾਪੂ ਕੁੰਭ ਦਾਸ ਮੁਫ਼ਤ ਸਿਲਾਈ ਸੈਂਟਰ’ ਦਾ ਉਦਘਾਟਨ ਅਗਲੀ ਖ਼ਬਰ ਬੇਅਦਬੀ ਬਿੱਲ ਬਿਨਾਂ ਪੜ੍ਹੇ ਪਾਸ ਕਰਨਾ ਸਰਕਾਰ ਦੀ ਵੱਡੀ ਨਾਕਾਮੀ-ਐਡਵੋਕੇਟ ਬਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।