19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਇਕਬਾਲ ਸਿੰਘ ਲਾਲਪੁਰਾ ਤੇ ਅਜੈਵੀਰ ਸਿੰਘ ਲਾਲਪੁਰਾ ਦੀ ਮੁਲਾਕਾਤ

ਅਜੀਤ ਡੈਸਕ 02-07-2026
ਰੂਪਨਗਰ, 1 ਜੁਲਾਈ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਭਾਜਪਾ ਦੇ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ ਤੇ ਭਾਜਪਾ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਪਾਰਟੀ ਦੇ ਸੂਬਾ ਬੋਰਡ ਦੇ ਮੈਂਬਰ ਵੀ ਹਾਜ਼ਰ ਸਨ। ਮੁਲਾਕਾਤ ਦੌਰਾਨ ਰੂਪਨਗਰ ਜ਼ਿਲ੍ਹੇ ਨਾਲ ਸਬੰਧਤ ਅਹਿਮ ਮੁੱਦਿਆਂ, ਸੰਗਠਨ ਦੇ ਵਿਸਥਾਰ, ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ, ਨੌਜਵਾਨਾਂ ਦੀ ਭਾਗੀਦਾਰੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਜਪਾ ਸੇਵਾ, ਰਾਸ਼ਟਰ ਹਿਤ ਅਤੇ ਲੋਕ ਭਲਾਈ ਦੀ ਰਾਜਨੀਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਸੂਬਾ ਪ੍ਰਧਾਨ ਨੇ ਰੂਪਨਗਰ ਜ਼ਿਲ੍ਹੇ ਦੇ ਵਰਕਰਾਂ ਦਾ ਉਤਸ਼ਾਹ ਵਧਾਉਂਦਿਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਮਰਪਿਤ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਨੂਰਪੁਰ ਬੇਦੀ ਅੱਡਾ ਮਾਰਕੀਟ ਦੇ ਦੁਕਾਨਦਾਰਾਂ ਨੇ ਗੌਰਵ ਰਾਣਾ ਦੀ ਅਗਵਾਈ ਹੇਠ ਸਫ਼ਾਈ ਮੁਹਿੰਮ ਦਾ ਕੀਤਾ ਆਗਾਜ਼ ਅਗਲੀ ਖ਼ਬਰ ਸਬਜ਼ੀ ਮੰਡੀ ਦੀ ਸਫ਼ਾਈ ਨੂੰ ਲੈ ਕੇ ਆੜ੍ਹਤੀਆਂ ਦਾ ਫੁੱਟਿਆ ਗ਼ੁੱਸਾ, ਠੇਕੇਦਾਰ ਦੀ ਲਾਪਰਵਾਹੀ ਕਾਰਨ ਜਨ ਪ੍ਰਤੀਨਿਧੀਆਂ ਨੂੰ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।