10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਭਵਾਨੀ ਗੋਲਡਨ ਕਲੱਬ ਨੇ ਮਾਤਾ ਦਾ ਜਾਗਰਣ ਕਰਵਾਇਆ

ਅਜੀਤ ਡੈਸਕ 04-07-2026
ਨੂਰਪੁਰ ਬੇਦੀ, 3 ਜੁਲਾਈ (ਹਰਦੀਪ ਸਿੰਘ ਢੀਂਡਸਾ)-ਭਵਾਨੀ ਗੋਲਡਨ ਕਲੱਬ ਵਲੋਂ ਕਰਵਾਇਆ ਗਿਆ 34ਵਾਂ ਵਿਸ਼ਾਲ ਮਾਤਾ ਦਾ ਜਾਗਰਣ ਅਤੇ ਭੰਡਾਰਾ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਸਮਾਪਤ ਹੋਇਆ। ਇਸ ਧਾਰਮਿਕ ਸਮਾਗਮ ਵਿਚ ਇਲਾਕੇ ਦੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਪੰਜਾਬ ਦੀ ਪ੍ਰਸਿੱਧ ਸੁਰੀਲੀ ਆਵਾਜ਼ ਦੇ ਮਾਲਕ ਗਾਇਕ ਕੰਠ ਕਲੇਰ ਅਤੇ ਪ੍ਰਸਿੱਧ ਭਜਨ ਗਾਇਕ ਚੰਦਨ ਸ਼ਰਮਾ ਨੇ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਨ ਕਰਕੇ ਪੂਰੇ ਪੰਡਾਲ ਨੂੰ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਦੋਵਾਂ ਕਲਾਕਾਰਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸੰਗਤ ਨੂੰ ਭਾਵ-ਵਿਭੋਰ ਕਰ ਦਿੱਤਾ ਅਤੇ ਹਾਜ਼ਰ ਸ਼ਰਧਾਲੂਆਂ ਨੇ ਭਗਤੀ ਰਸ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਭਵਾਨੀ ਗੋਲਡਨ ਕਲੱਬ ਦੇ ਪ੍ਰਧਾਨ ਨਰਿੰਦਰ ਕੁਮਾਰ ਬੱਗੇ ਨੇ ਸਮੂਹ ਨਗਰ ਨਿਵਾਸੀਆਂ, ਸਮੂਹ ਸਮਾਜਿਕ, ਧਾਰਮਿਕ ਅਤੇ ਸੇਵਾ ਸੰਸਥਾਵਾਂ, ਦਾਨੀ ਸੱਜਣਾਂ, ਸਹਿਯੋਗੀਆਂ ਅਤੇ ਪੱਤਰਕਾਰ ਭਾਈਚਾਰੇ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਮੂਹ ਇਲਾਕਾ ਨਿਵਾਸੀਆਂ ਦੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਸਦਕਾ ਹੀ ਇਹ ਵਿਸ਼ਾਲ ਧਾਰਮਿਕ ਸਮਾਗਮ ਹਰ ਸਾਲ ਸਫਲਤਾ ਪੂਰਵਕ ਕਰਵਾਇਆ ਜਾਂਦਾ ਹੈ। ਉਨ੍ਹਾਂ ਕਲੱਬ ਦੇ ਸਮੂਹ ਮੈਂਬਰਾਂ, ਜਿਨ੍ਹਾਂ ਵਿਚ ਪ੍ਰਥਮ ਸ਼ਰਮਾ, ਪਿਊਸ਼, ਬੈਵਲ ਪਾਠਕ, ਰਿਸ਼ੀ ਦਿਵਾਨ ਅਤੇ ਆਦਿਤਿਆ ਮਾਲੀਆ, ਜੋਲੀ ਪੰਡਿਤ, ਦਿਨੇਸ਼ ਕੁਮਾਰ ਗਿੰਨੀ, ਡਾਕਟਰ ਇੰਗਲੂ ਸਮੇਤ ਸਮੂਹ ਟੀਮ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਸਫਲ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ।
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਗ਼ੈਰ ਰਸਮੀ ਸਿੱਖਿਆ ਪ੍ਰਦਾਨ ਕਰਨ ’ਚ ਸਕਾਊਟਿੰਗ ਲਹਿਰ ਦੀ ਭੂਮਿਕਾ ਅਹਿਮ-ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਅਗਲੀ ਖ਼ਬਰ ਪੇਂਡੂ ਚੌਕੀਦਾਰਾਂ ਨੇ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਨੂੰ ਪੰਜਾਬ ਸਰਕਾਰ ਦੇ ਨਾਂਅ ਤੇ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।