05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਬਿਜਲੀ ਵਿਭਾਗ ਦੀ ਟੀਮ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੇਰ ਰਾਤ ਬਹਾਲ ਕੀਤੀ ਬਿਜਲੀ ਦੀ ਸਪਲਾਈ

ਅਜੀਤ ਡੈਸਕ 05-07-2026

ਪੁਰਖਾਲੀ, 4 ਜੁਲਾਈ (ਅੰਮ੍ਰਿਤਪਾਲ ਸਿੰਘ ਬੰਟੀ)-ਪੁਰਖਾਲੀ ਵਿਖੇ ਬੀਤੀ ਸ਼ਾਮ ਕਰੀਬ ਸਾਢੇ ਚਾਰ ਵਜੇ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਬਿਜਲੀ ਸਪਲਾਈ ਬੰਦ ਹੋਣ ‘ਤੇ ਇਸ ਦੀ ਸੂਚਨਾ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਮੁਲਾਜ਼ਮਾਂ ਅਤੇ ਲੋਕਾਂ ਦੇ ਲਗਾਤਾਰ ਯਤਨਾਂ ਅਤੇ ਆਪਸੀ ਸਹਿਯੋਗ ਸਦਕਾ ਰਾਤ ਕਰੀਬ ਡੇਢ ਵਜੇ ਬਿਜਲੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ। ਇਸ ਸਬੰਧੀ ਆਪ ਆਗੂ ਗੁਰਵਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਪੁਰਖਾਲੀ ਦੇ ਦਲਿਤ ਭਾਈਚਾਰੇ ਨਾਲ ਸਬੰਧਿਤ ਮੁਹੱਲੇ ਚ ਕੱਲ੍ਹ ਸ਼ਾਮ ਬਿਜਲੀ ਗੁੱਲ ਹੋ ਗਈ ਸੀ। ਇੰਤਜ਼ਾਰ ਕਰਨ ‘ਤੇ ਵੀ ਬਿਜਲੀ ਨਾ ਆਉਣ ‘ਤੇ ਇਸ ਦੀ ਸੂਚਨਾ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਜੇ.ਈ. ਬਲਵੀਰ ਸਿੰਘ, ਯੂਨੀਅਨ ਪ੍ਰਧਾਨ ਜਸਵਿੰਦਰ ਸਿੰਘ, ਦਵਿੰਦਰ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਸਖ਼ਤ ਮਿਹਨਤ ਕਰਦਿਆਂ ਨੁਕਸ ਨੂੰ ਦੂਰ ਕੀਤਾ ਅਤੇ ਬਿਜਲੀ ਸਪਲਾਈ ਨੂੰ ਮੁੜ ਚਾਲੂ ਕਰਵਾਇਆ। ਜਿਸ ਨਾਲ ਲੋਕਾਂ ਨੇ ਸੁਖ ਦਾ ਸਾਹ ਲਿਆ। ਉਨ੍ਹਾਂ ਦੱਸਿਆ ਕਿ ਲੋਕਾਂ ਨੇ ਟੀਮ ਦੀ ਇਸ ਸਮਰਪਿਤ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਕੁੱਝ ਸ਼ਰਾਰਤੀ ਲੋਕਾਂ ਵਲੋਂ ਦਲਿਤ ਭਾਈਚਾਰੇ ਦੇ ਘਰਾਂ ਨੂੰ ਜਾਣ ਵਾਲੀ ਬਿਜਲੀ ਸਪਲਾਈ ਦੀਆਂ ਤਾਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ, ਜਿਸ ਕਾਰਨ ਸਪਲਾਈ ਪ੍ਰਭਾਵਿਤ ਹੋਈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸਮਾਜ ਸੇਵੀਆਂ ਨੇ ਵਿਭਾਗ ਤੋਂ ਮੰਗ ਕੀਤੀ ਕਿ ਬਿਜਲੀ ਸਪਲਾਈ ਦੀਆਂ ਤਾਰਾਂ ਅਤੇ ਹੋਰ ਯੰਤਰਾਂ ਨਾਲ ਛੇੜਛਾੜ ਕਰਨ ਵਾਲੇ ਲੋਕਾਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਸੋਨੀ ਪੁਰਖਾਲੀ, ਜਤਿੰਦਰ ਸਿੰਘ, ਸੰਨੀ, ਜੱਸਾ, ਬਲਵੀਰ ਸਿੰਘ, ਪਰਵਿੰਦਰ ਸਿੰਘ, ਸਿਮਰਤ ਸਿੰਘ, ਦਰਸ਼ਨ ਸਿੰਘ, ਗੁਰਿੰਦਰ ਸਿੰਘ, ਲਵਲੀ ਅਤੇ ਰਾਜਵੀਰ ਸਿੰਘ ਬਾਬੂ ਆਦਿ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਰਹੰਦ ਰੇਲਵੇ ਟਰੈਕ ਨੂੰ ਜਾਮ ਕਰਨ ਲਈ ਰਵਾਨਾ ਅਗਲੀ ਖ਼ਬਰ ਵਜ਼ੀਫ਼ਾ ਪ੍ਰੀਖਿਆ ਪਾਸ ਕਰਨ ਵਾਲੇ ਬੱਚਿਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।