04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਖ਼ਾਲਸਾ ਸਕੂਲ ਵਿਖੇ ਬੱਚਿਆਂ ਵਲੋਂ ਲਗਾਈ ਪ੍ਰਦਰਸ਼ਨੀ

ਅਜੀਤ ਡੈਸਕ 05-07-2026
ਸ੍ਰੀ ਅਨੰਦਪੁਰ ਸਾਹਿਬ, 4 ਜੁਲਾਈ (ਜੇ ਐਸ ਨਿੱਕੂਵਾਲ)- ਇਲਾਕੇ ਦੀ ਸਾਰਿਆਂ ਤੋਂ ਪੁਰਾਤਨ ਵਿੱਦਿਅਕ ਸੰਸਥਾ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨੀ ਲਗਾਈ ਗਈ।ਇਸ ਸਬੰਧੀ ਸਕੂਲ ਮੁਖੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਜੋ ਕੰਮ ਦਿੱਤਾ ਗਿਆ ਸੀ। ਉਸ ਵਿਚ ਚਾਰਟ, ਪ੍ਰਾਜੈਕਟ ਅਤੇ ਹੋਰ ਸਮਗਰੀ ਸ਼ਾਮਲ ਸੀ, ਨੂੰ ਸਕੂਲ ਵਿਚ ਪ੍ਰਦਰਸ਼ਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨੀ ਜਿੱਥੇ ਵਿਦਿਆਰਥੀਆਂ ਦੇ ਹੁਨਰ ਦਾ ਪ੍ਰਦਰਸ਼ਨ ਕਰ ਰਹੀ ਸੀ ਉੱਥੇ ਹੀ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ, ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਪੈਦਾ ਕਰਨ ਦੀ ਵੀ ਇੱਕ ਕੋਸ਼ਿਸ਼ ਸੀ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਬਹੁਤ ਉਤਸ਼ਾਹ ਨਾਲ ਚਾਰਟ ਅਤੇ ਪ੍ਰੋਜੈਕਟ ਬਣਾਏ ਗਏ ਸਨ ਅਤੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਇਹਨਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਪ੍ਰਿੰਸੀਪਲ ਵਾਲੀਆ ਨੇ ਕਿਹਾ ਕਿ ਖ਼ਾਲਸਾ ਸਕੂਲ (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਇਲਾਕੇ ਵਿਚ ਲਗਾਤਾਰ ਵੱਧ ਰਹੀਆਂ ਹਨ ਏ.ਟੀ.ਐਮ. ਲੁੱਟ ਦੀਆਂ ਵਾਰਦਾਤਾਂ ਅਗਲੀ ਖ਼ਬਰ ਸੈਣੀ ਭਵਨ ਦੇ ਪੰਜਾਬੀ ਸੈਮੀਨਾਰ ’ਚ ਮਾਂ ਬੋਲੀ ਨੂੰ ਬਣਦਾ ਸਨਮਾਨ ਦੇਣ ਦਾ ਹੋਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।