04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਿੱਖਿਆ ਮੰਤਰੀ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ਖ਼ਿਲਾਫ਼ ਭੜਕੇ ਕੰਪਿਊਟਰ ਅਧਿਆਪਕ

ਅਜੀਤ ਡੈਸਕ 05-07-2026
ਸ੍ਰੀ ਅਨੰਦਪੁਰ ਸਾਹਿਬ, 4 ਜੁਲਾਈ (ਕਰਨੈਲ ਸਿੰਘ)-ਕੰਪਿਊਟਰ ਅਧਿਆਪਕਾਂ ਦੀਆਂ ਤਨਖ਼ਾਹਾਂ ਅਤੇ ਜਾਇਜ਼ ਹੱਕਾਂ ਨੂੰ ਲੈ ਕੇ ਬੀਤੇ ਦਿਨੀਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਦਿੱਤੇ ਗਏ ਗੈਰ-ਜ਼ਿੰਮੇਵਾਰਾਨਾ ਬਿਆਨ ਤੋਂ ਬਾਅਦ ਸਮੁੱਚੇ ਅਧਿਆਪਕ ਵਰਗ ‘ਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਸਿੱਖਿਆ ਮੰਤਰੀ ਵਲੋਂ ਕੰਪਿਊਟਰ ਅਧਿਆਪਕਾਂ ਦੇ ਹੱਕ ਬਹਾਲ ਕਰਨ ਸਬੰਧੀ ਕੀਤੇ ਗਏ ਵਾਅਦੇ ਬਾਰੇ ਸਵਾਲ ਦੇ ਜਵਾਬ ‘ਚ ਮੰਤਰੀ ਵਲੋਂ ਬੜੀ ਬੇਰੁਖ਼ੀ ਨਾਲ ਇਹ ਕਹਿਣਾ ਕਿ ਕੰਪਿਊਟਰ ਅਧਿਆਪਕ ਪਹਿਲਾਂ ਹੀ ਜ਼ਿਆਦਾ ਤਨਖ਼ਾਹ ਲੈ ਰਹੇ ਹਨ, ਦੀ ਕੰਪਿਊਟਰ ਫੈਕਲਟੀ ਐਸੋਸੀਏਸ਼ਨ, ਪੰਜਾਬ ਨੇ ਸਿੱਖਿਆ ਮੰਤਰੀ ਦੇ ਇਸ ਬਿਆਨ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਇਸਨੂੰ ਉਨ੍ਹਾਂ ਦੀ ਬੌਧਿਕ ਕੰਗਾਲੀ ਦਾ ਪ੍ਰਤੀਕ ਦੱਸਿਆ ਹੈ। ਇਸ ਬਿਆਨ ਦੇ ਵਿਰੋਧ ‘ਚ ਅਧਿਆਪਕਾਂ ਨੇ ਐਲਾਨ ਕੀਤਾ ਹੈ ਕਿ ਉਹ ਜਲਦ ਹੀ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਸਰਕਾਰ ਖ਼ਿਲਾਫ਼ ਇੱਕ ਵੱਡਾ ਸੰਘਰਸ਼ ਵਿੱਢਣਗੇ।
ਪਿਛਲੀ ਖ਼ਬਰ ਰਾਊਂਡ ਆਫ਼ 16 : ਇਕਪਾਸੜ ਮੁਕਾਬਲੇ ’ਚ ਮੋਰੱਕੋ ਨੇ ਕੈਨੇਡਾ ਨੂੰ ਹਰਾਇਆ ਅਗਲੀ ਖ਼ਬਰ ਇਲਾਕੇ ਵਿਚ ਲਗਾਤਾਰ ਵੱਧ ਰਹੀਆਂ ਹਨ ਏ.ਟੀ.ਐਮ. ਲੁੱਟ ਦੀਆਂ ਵਾਰਦਾਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।