04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਬੈਗਲੈਸ ਡੇਅ ਮੌਕੇ ਸਕੂਲ ਕਾਂਗੜ ਵਿਖੇ ਵਿਦਿਆਰਥੀਆਂ ਦੀਆਂ ਵਿੱਦਿਅਕ ਗਤੀਵਿਧੀਆਂ ਕਰਵਾਈਆਂ

ਅਜੀਤ ਡੈਸਕ 05-07-2026
ਨੂਰਪੁਰ ਬੇਦੀ, 4 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਂਗੜ ਵਿਖੇ ਪ੍ਰਿੰ ਪਾਖਰ ਸਿੰਘ ਦੀ ਰਹਿਨੁਮਾਈ ਹੇਠ ‘ਬੈਗਲੈਸ ਡੇਅ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ, ਕਲਾ ਅਤੇ ਸਿੱਖਣ ਦੀ ਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਵਿੱਦਿਅਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੋਗਰਾਮ ਦੌਰਾਨ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਹੋਮ-ਵਰਕ, ਚਾਰਟ, ਮਾਡਲ ਅਤੇ ਹੋਰ ਰਚਨਾਤਮਿਕ ਪ੍ਰੋਜੈਕਟਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਵਿਦਿਆਰਥੀਆਂ ਦੀ ਮਿਹਨਤ, ਕਲਾਤਮਕ ਸੋਚ ਅਤੇ ਵਿਸ਼ਿਆਂ ਪ੍ਰਤੀ ਸਮਝ ਨੂੰ ਦਰਸਾਉਂਦੇ ਚਾਰਟ ਅਤੇ ਮਾਡਲ ਹਾਜ਼ਰ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਨ੍ਹੇ ਹੀ ਜਜ਼ਬੇ ਨਾਲ ਪੜ੍ਹਾਈ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ‘ਬੈਗਲੈਸ ਡੇਅ’ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਵਾਇਤੀ ਪੜ੍ਹਾਈ ਤੋਂ ਇਲਾਵਾ ਪ੍ਰਯੋਗਾਤਮਿਕ, ਰਚਨਾਤਮਿਕ ਅਤੇ ਗਤੀਵਿਧੀ ਆਧਾਰਿਤ ਸਿੱਖਿਆ ਨਾਲ ਜੋੜਨਾ ਹੈ, ਤਾਂ ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਮਜ਼ਬੂਤੀ ਮਿਲ ਸਕੇ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸਦੀਵੀ ਵਿਛੋੜਾ ਦੇ ਗਏ ਚੌਧਰੀ ਗੁਰਚਰਨ ਸਿੰਘ ਖੇਪੜ ਅਗਲੀ ਖ਼ਬਰ ਪੀਲੀਏ ਦੀ ਸਭ ਤੋਂ ਵੱਡੀ ਦਵਾਈ ਤੁਹਾਡੀ ਰਸੋਈ ਹੈ-ਡਾ. ਰਮਨ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।