04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਹਲਕਾ ਰੂਪਨਗਰ ਦੇ ਵਿਕਾਸ ਕਾਰਜਾਂ ਨੂੰ ਮਿਲੇਗੀ ਹੋਰ ਰਫ਼ਤਾਰ

ਅਜੀਤ ਡੈਸਕ 05-07-2026
ਵਿਧਾਇਕ ਦਿਨੇਸ਼ ਚੱਢਾ ਨੇ ਖੇਡ ਮੈਦਾਨਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੀ ਡੈੱਡਲਾਈਨ
ਰੂਪਨਗਰ, 4 ਜੁਲਾਈ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਰੂਪਨਗਰ ਤੇ ਨੂਰਪੁਰਬੇਦੀ ਖੇਤਰ ਦੇ ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ ਤੇ ਸਟੇਡੀਅਮਾਂ ਦੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਵਿਧਾਇਕ ਦਿਨੇਸ਼ ਚੱਢਾ ਨੇ ਹਰ ਪ੍ਰਾਜੈਕਟ ਦੀ ਮੌਜੂਦਾ ਸਥਿਤੀ, ਕੰਮ ਦੀ ਗੁਣਵੱਤਾ ਅਤੇ ਤਕਨੀਕੀ ਪੱਖਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਖੇਡਾਂ ਦਾ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸੰਬੰਧਤ ਵਿਭਾਗਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਸਾਰੇ ਕੰਮ ਮੁਕੰਮਲ ਕਰਨ ਲਈ ਡੈੱਡਲਾਈਨ ਜਾਰੀ ਕਰਦਿਆਂ ਸਮੇਂ ਸਿਰ ਕਾਰਜ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।
ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਹਰ ਪ੍ਰਾਜੈਕਟ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਸਮੇਂ-ਸਮੇਂ ‘ਤੇ ਇਨ੍ਹਾਂ ਕੰਮਾਂ ਦੀ ਨਿਗਰਾਨੀ ਕਰਨਗੇ ਤਾਂ ਜੋ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਨਿਰਧਾਰਤ ਸਮੇਂ ਅੰਦਰ ਮਿਲ ਸਕੇ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਘਾਟ ਸਾਹਿਬ ਵਿਖੇ ਸਿੱਖ ਨੌਜਵਾਨ ਸਭਾ ਵਲੋਂ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਜੈਅੰਤੀ ’ਤੇ ਕੀਤਾ ਸ਼ਰਧਾਪੂਰਵਕ ਨਮਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।