04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਘਾਟ ਸਾਹਿਬ ਵਿਖੇ ਸਿੱਖ ਨੌਜਵਾਨ ਸਭਾ ਵਲੋਂ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 05-07-2026
ਨੰਗਲ, 4 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਅੱਜ 5 ਜੁਲਾਈ ਦਿਨ ਐਤਵਾਰ ਨੂੰ ਇਤਿਹਾਸਿਕ ਗੁਰਦੁਆਰਾ ਸ੍ਰੀ ਘਾਟ ਸਾਹਿਬ ਵਿਖੇ ਸਿੱਖ ਨੌਜਵਾਨ ਸਭਾ ਨੰਗਲ ਵਲੋਂ ਕਰਵਾਇਆ ਜਾ ਰਿਹਾ। ਇਸ ਸਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿਚ ਪੰਥਕ ਢਾਡੀ ਜਥਾ ਢਾਡੀ ਬਲਬੀਰ ਸਿੰਘ ਰਸੀਲਾ ਚਮਕੌਰ ਸਾਹਿਬ ਵਾਲੇ ਜਿੱਥੇ ਜੋਸ਼ੀਲੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ, ਉੱਥੇ ਹੀ ਗੁਰਬਾਣੀ ਦਾ ਮਨੋਹਰ ਕੀਰਤਨ ਕਰਨ ਲਈ ਕੀਰਤਨੀ ਜਥਾ ਭਾਈ ਪਰਮਜੀਤ ਸਿੰਘ ਨੰਗਲ ਡੈਮ, ਭਾਈ ਕਮਲਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਘਾਟ ਸਾਹਿਬ ਜਿੱਥੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ, ਉੱਥੇ ਹੀ ਭਾਈ ਸ਼ਮਸ਼ੇਰ ਸਿੰਘ ਬ੍ਰਹਮਪੁਰ ਸਟੇਜ ਸਕੱਤਰ ਦੀ ਸੇਵਾ ਨਿਭਾਉਣਗੇ। ਪ੍ਰਬੰਧਕਾਂ ਨੇ ਦੱਸਿਆ ਕਿ ਉਕਤ ਸਮਾਗਮ ਸਬੰਧੀ ਤਿੰਨ ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦਾ ਅੱਜ ਸਵੇਰੇ ਭੋਗ ਪਾਉਣ ਉਪਰੰਤ ਇਹ ਗੁਰਮਤ ਸਮਾਗਮ ਆਰੰਭ ਹੋਵੇਗਾ। ਸਮਾਗਮ ਦੀ ਸਮਾਪਤੀ ਉਪਰੰਤ ਅਰਦਾਸ ਹੋਵੇਗੀ ਅਤੇ ਪਹੁੰਚੀਆਂ ਸੰਗਤਾਂ ਨੂੰ ਮਿੱਸੇ ਪ੍ਰਸ਼ਾਦੇ ਅਤੇ ਲੱਸੀ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਠੰਢੇ ਮਿੱਠੇ ਜਲ ਅਤੇ ਜਲਜੀਰਾ ਦੀ ਛਬੀਲ ਲਗਾਈ ਅਗਲੀ ਖ਼ਬਰ ਹਲਕਾ ਰੂਪਨਗਰ ਦੇ ਵਿਕਾਸ ਕਾਰਜਾਂ ਨੂੰ ਮਿਲੇਗੀ ਹੋਰ ਰਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।