28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਗੁਰਮਤਿ ਕੈਂਪ ਦੇ ਸਹਿਯੋਗ ਲਈ ਬੀਬੀਆਂ ਦਾ ਸਨਮਾਨ

ਅਜੀਤ ਡੈਸਕ 07-07-2026
ਸ੍ਰੀ ਅਨੰਦਪੁਰ ਸਾਹਿਬ, 6 ਜੁਲਾਈ (ਜੇ ਐਸ ਨਿੱਕੂਵਾਲ)- ਇੱਥੋਂ ਦੀ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਗੁਰਮਤਿ ਤੋਂ ਜਾਣੂ ਕਰਵਾਉਣ ਅਤੇ ਗੁਰਬਾਣੀ ਸੰਥਿਆ ਲਈ ਲਗਾਏ ਕੈਂਪ ਤੋਂ ਬਾਅਦ ਮਾਪਿਆਂ ਵਲੋਂ ਦਿੱਤੇ ਸਹਿਯੋਗ ਲਈ ਬੀਬੀਆਂ ਦਾ ਵਿਸੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਭਾ ਦੇ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਨੇ ਕਿਹਾ ਕਿ ਗੁਰਮਤਿ ਕੈਂਪ ਤਾਂਹੀ ਸਫਲ ਹੋ ਸਕਿਆਂ ਹੈ, ਜ਼ਦੋਂ ਬੱਚਿਆਂ ਦੀ ਮਾਤਾਵਾਂ ਵਲੋਂ ਇਸ ਕੈਂਪ ਲਈ ਵਿਸ਼ੇਸ਼ ਉਤਸਾਹ ਦਰਜ ਕਰਵਾਇਆ ਹੈ। ਉਨ੍ਹਾ ਕਿਹਾ ਕਿ ਇਸ ਕੈਂਪ ਵਿਚ ਬੀਤੇ ਕੈਂਪਾ ਦੋਰਾਨ ਵਿਦਿਆਰਥੀਆਂ ਦੀ ਰਿਕਾਰਡ ਸਮੂਲੀਅਤ ਦਰਜ ਕਰਵਾਈ ਗਈ ਹੈ। ਜਿਸਤੋਂ ਬਾਅਦ ਸਭਾ ਨੇ ਮਾਤਾਵਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਲਿਆ ਸੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਸਹਿਯੋਗ ਦਿਓ ਅਤੇ ਬੱਚਿਆਂ ਨੂੰ ਸ਼ੋਸ਼ਲ ਮੀਡੀਆ ਤੋਂ ਦੂਰ ਕਰਨ ਲਈ ਹਰ ਸੰਭਵ ਉਪਰਾਲਾ ਕਰੋ। ਇਸ ਮੌਕੇ ਫੌਰਮੈਨ ਗੁਰਨਾਮ ਸਿੰਘ ਮਟੌਰ, ਬਲਦੇਵ ਸਿੰਘ ਨਿੱਕੂਵਾਲ, ਹਰੀਸ਼ ਚੰਦਰ, ਗੁਰਨਾਮ ਕੌਰ, ਸੁਰਜੀਤ ਕੌਰ, ਇੰਦਰਜੀਤ ਕੌਰ, ਜ਼ਸਮੀਤ ਕੌਰ, ਸ਼ਰਨਜੀਤ ਕੌਰ ਮਟੌਰ, ਜ਼ਸਵੰਤ ਕੌਰ, ਕਰਮਜੀਤ ਕੌਰ, ਰਾਜਵਿੰਦਰ ਕੌਰ, ਬੀਬੀ ਹਰਦੀਪ ਕੌਰ ਕੋਟਲਾ, ਧਰਮ ਪ੍ਰਚਾਰ ਕਮੇਟੀ ਦੇ ਗੁਰਭਾਗ ਸਿੰਘ, ਬਾਬਾ ਤਰਲੋਚਨ ਸਿੰਘ ਮੋਇਆਂ ਦੀ ਮੰਡੀ, ਦਮੋਦਰ ਸਿੰਘ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਹਰਮੇਸ਼ ਚੰਦ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪਾਵਰਕਾਮ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਐੱਸ. ਡੀ. ਓ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਦੀ ਪਤਨੀ ਦੋ ਬੱਚੀਆਂ ਸਮੇਤ ਭੇਦਭਰੀ ਹਾਲਤ ’ਚ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।