11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜ਼ਿਲ੍ਹਾ ਵਾਸੀ ਵੋਟਰ ਸੂਚੀ ਸੁਧਾਈ ਲਈ ਬੀ. ਐੱਲ. ਓਜ਼. ਨੂੰ ਸਹਿਯੋਗ ਦੇਣ-ਡੀ. ਸੀ.

ਅਜੀਤ ਡੈਸਕ 08-07-2026
ਰੂਪਨਗਰ, 7 ਜੁਲਾਈ (ਯਸ਼ਵੰਤ ਬੱਸੀ)-ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਐੱਸ.ਆਈ.ਆਰ.-2026 (ਵੋਟਰ ਸੂਚੀ ਸੁਧਾਈ 2026) ਦੇ ਸ਼ਡਿਊਲ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰ ਵਲੋਂ ਘਰ-ਘਰ ਜਾ ਕੇ ਯੋਗ ਵੋਟਰਾਂ ਤੋਂ ਐਨਿਊਮਰੇਸ਼ਨ ਫਾਰਮ ਭਰਵਾਏ ਅਤੇ ਇਕੱਠੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ ਲਗਪਗ 31 ਫ਼ੀਸਦੀ ਐਨਿਊਮਰੇਸ਼ਨ ਫਾਰਮ ਭਰਵਾ ਕੇ ਬੀ.ਐੱਲ.ਓ. ਐਪ ਰਾਹੀਂ ਡਿਜ਼ੀਟਲ ਰੂਪ ਵਿਚ ਅਪਲੋਡ ਕੀਤੇ ਜਾ ਚੁੱਕੇ ਹਨ। ਬਾਕੀ ਫਾਰਮ ਭਰਨ ਤੇ ਡਿਜ਼ੀਟਲ ਕਰਨ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ਵਿਚ ਬੀ. ਐੱਲ. ਓ. ਦਾ ਪੂਰਾ ਸਹਿਯੋਗ ਕਰਨ ਅਤੇ ਸਮੇਂ ਸਿਰ ਆਪਣਾ ਐਨਿਊਮਰੇਸ਼ਨ ਫਾਰਮ ਭਰਵਾ ਕੇ ਉਸ ਨੂੰ ਡਿਜ਼ੀਟਲ ਕਰਨ ਵਿਚ ਸਹਾਇਤਾ ਕਰਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਵੋਟਰ ਹੈਲਪਲਾਈਨ ਦੇ ਟੋਲ-ਫਰੀ ਨੰਬਰ 1950 ’ਤੇ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਇਹ ਹੈਲਪਲਾਈਨ ਗਜ਼ਟਿਡ ਛੁੱਟੀਆਂ ਵਾਲੇ ਦਿਨਾਂ ਵਿਚ ਵੀ ਕਾਰਜਸ਼ੀਲ ਰਹਿੰਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਬੀ. ਐੱਲ. ਓ. ਨੂੰ ਇਸ ਮੁਹਿੰਮ ਦੌਰਾਨ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਵੋਟਰ ਸੂਚੀ ਨੂੰ ਪਾਰਦਰਸ਼ੀ, ਸਹੀ ਤੇ ਗ਼ਲਤੀ-ਰਹਿਤ ਬਣਾਇਆ ਜਾ ਸਕੇ ਅਤੇ ਹਰ ਯੋਗ ਨਾਗਰਿਕ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰ ਸਕੇ।
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟਰੇਸ਼ਨ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਕਮਲਪ੍ਰੀਤ ਸੈਣੀ ’ਤੇ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਭਾਜਪਾ ਨੇ ਐੱਸ. ਐੱਸ. ਪੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।