11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜ਼ਿਲ੍ਹੇ ’ਚ ਨੌਜਵਾਨਾਂ ਲਈ ‘ਮਾਈ ਭਾਰਤ’ ਰਜਿਸਟਰੇਸ਼ਨ ਤੇ ਜਾਗਰੂਕਤਾ ਮੁਹਿੰਮ ਸ਼ੁਰੂ

ਅਜੀਤ ਡੈਸਕ 08-07-2026
ਰੂਪਨਗਰ, 7 ਜੁਲਾਈ (ਯਸ਼ਵੰਤ ਬੱਸੀ)-ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਮਾਈ ਭਾਰਤ (ਪਹਿਲਾਂ ਨਹਿਰੂ ਯੁਵਾ ਕੇਂਦਰ) ਵਲੋਂ ਜ਼ਿਲ੍ਹੇ ਵਿਚ 01 ਜੁਲਾਈ 2026 ਤੋਂ 15 ਅਗਸਤ 2026 ਤੱਕ ਵਿਸ਼ੇਸ਼ ਰਜਿਸਟਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ 15 ਤੋਂ 29 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ਨਾਲ ਜੋੜ ਕੇ ਰਾਸ਼ਟਰ ਨਿਰਮਾਣ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਫ਼ਸਰ ਅਸ਼ੀਸ਼ ਪਾਲ ਅਤੇ ਸਾਹਿਲ ਵਲੇਚਾ ਨੇ ਦੱਸਿਆ ਕਿ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਉਦਯੋਗਿਕ ਸਿਖਲਾਈ ਸੰਸਥਾਵਾਂ, ਪੌਲੀਟੈਕਨਿਕ ਸੰਸਥਾਵਾਂ, ਕੌਮੀ ਸੇਵਾ ਯੋਜਨਾ, ਰਾਸ਼ਟਰੀ ਕੈਡਿਟ ਕਾਰਪਸ, ਯੂਥ ਕਲੱਬਾਂ ਅਤੇ ਹੋਰ ਨੌਜਵਾਨ ਸੰਸਥਾਵਾਂ ਰਾਹੀਂ ਵਿਆਪਕ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸ ਪਲੇਟਫਾਰਮ ਨਾਲ ਜੁੜ ਸਕਣ। ਮਾਈ ਭਾਰਤ ਪੋਰਟਲ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ, ਨਵੇਂ ਹੁਨਰ ਸਿੱਖਣ, ਸਮਾਜਿਕ ਸੇਵਾ ਵਿਚ ਭਾਗ ਲੈਣ ਅਤੇ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਨਾਲ ਜੁੜਨ ਦਾ ਇੱਕ ਮਹੱਤਵਪੂਰਨ ਮੌਕਾ ਪ੍ਰਦਾਨ ਕਰਦਾ ਹੈ। ਇਹ ਪਹਿਲ ‘ਵਿਕਸਿਤ ਭਾਰਤ 2047’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਅਹਿਮ ਕਦਮ ਹੈ। ਮਾਈ ਭਾਰਤ ਰੂਪਨਗਰ ਵਲੋਂ 15 ਤੋਂ 29 ਸਾਲ ਉਮਰ ਦੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮਾਈ ਭਾਰਤ ਪੋਰਟਲ ’ਤੇ ਆਪਣੀ ਰਜਿਸਟਰੇਸ਼ਨ ਕਰਵਾਉਣ, ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਸਾਥੀਆਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕਰਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟਰੇਸ਼ਨ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।