09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮੌਨਸੂਨ ਕਾਰਨ ਊਨਾ ’ਚ 30 ਸਤੰਬਰ ਤੱਕ ਪਹਾੜੀ ਕੱਟਣ ’ਤੇ ਪਾਬੰਦੀ-ਡੀ. ਸੀ. ਊਨਾ

ਅਜੀਤ ਡੈਸਕ 08-07-2026
ਸੰਤੋਖਗੜ੍ਹ, 7 ਜੁਲਾਈ (ਧਰਮ ਪਾਲ)-ਊਨਾ ਜ਼ਿਲ੍ਹੇ ਵਿਚ ਲਗਾਤਾਰ ਹੋ ਰਹੀ ਬਾਰਸ਼ ਅਤੇ ਮਾਨਸੂਨ ਦੌਰਾਨ ਆਫ਼ਤਾਂ ਦੇ ਸੰਭਾਵੀ ਖ਼ਤਰੇ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ 30 ਸਤੰਬਰ ਤੱਕ ਨਿੱਜੀ ਵਿਕਾਸ ਅਤੇ ਨਿਰਮਾਣ ਗਤੀਵਿਧੀਆਂ ਲਈ ਕਿਸੇ ਵੀ ਤਰ੍ਹਾਂ ਦੀ ਪਹਾੜੀ ਕੱਟਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਅਤੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ ਊਨਾ ਦੇ ਚੇਅਰਮੈਨ ਜਤਿਨ ਲਾਲ ਨੇ ਇਸ ਸਬੰਧ ਵਿਚ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਹੁਕਮਾਂ ਅਨੁਸਾਰ ਮਾਨਸੂਨ ਦੌਰਾਨ ਗੈਰ-ਨਿਯੰਤ੍ਰਿਤ ਪਹਾੜੀ ਕੱਟਣ ਅਤੇ ਗੈਰ-ਯੋਜਨਾਬੱਧ ਉਸਾਰੀ ਗਤੀਵਿਧੀਆਂ ਭੂ-ਵਿਗਿਆਨਕ ਢਾਂਚੇ ਨੂੰ ਕਮਜ਼ੋਰ ਕਰ ਸਕਦੀਆਂ ਹਨ। ਇਸ ਨਾਲ ਜ਼ਮੀਨ ਖਿਸਕਣ, ਇਮਾਰਤਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਨੁਕਸਾਨ ਅਤੇ ਜਾਨ-ਮਾਲ ਦੇ ਨੁਕਸਾਨ ਦਾ ਖ਼ਤਰਾ ਵਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਜ਼ਿਲ੍ਹੇ ਦੇ ਸੰਵੇਦਨਸ਼ੀਲ ਵਾਤਾਵਰਣ ਪ੍ਰਣਾਲੀ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੰਭਾਵੀ ਆਫ਼ਤਾਂ ਨੂੰ ਰੋਕਣ ਲਈ ਲਗਾਈ ਗਈ ਹੈ। ਨਿੱਜੀ ਵਿਕਾਸ ਅਤੇ ਨਿਰਮਾਣ ਗਤੀਵਿਧੀਆਂ ਲਈ ਕੋਈ ਵੀ ਪਹਾੜੀ ਕੱਟਣਾ-ਆਫ਼ਤ ਕਾਰਨ ਨੁਕਸਾਨੀਆਂ ਗਈਆਂ ਸੜਕਾਂ ਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਦੇ ਪੁਨਰ ਨਿਰਮਾਣ ਨੂੰ ਛੱਡ ਕੇ-30 ਸਤੰਬਰ ਤੱਕ ਵਰਜਿਤ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਸਾਰੇ ਉਪ-ਮੰਡਲ ਅਧਿਕਾਰੀਆਂ (ਸਿਵਲ) ਅਤੇ ਕਾਰਜਕਾਰੀ ਮੈਜਿਸਟਰੇਟਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 60 ਦੇ ਤਹਿਤ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਵਾਰਡ ਨੰਬਰ-7 ਦੇ ਆਜ਼ਾਦ ਉਮੀਦਵਾਰ ਕਮਲਜੀਤ ਸਿੰਘ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਘਾੜ ਇਲਾਕੇ ਅੰਦਰ ਸੜਕਾਂ ਦੀ ਮੁਰੰਮਤ ਦੇ ਸ਼ੁਰੂ ਕੀਤੇ ਕੰਮ ਅਜੇ ਤੱਕ ਮੁਕੰਮਲ ਨਾ ਹੋਣ ਕਾਰਨ ਇਲਾਕਾ ਵਾਸੀਆਂ ਅੰਦਰ ਚ ਭਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।