11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਨੰਬਰਦਾਰ ਰੁਪਿੰਦਰ ਸਿੰਘ ਭਿਚਰਾ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਅਜੀਤ ਡੈਸਕ 10-07-2026
ਮੋਰਿੰਡਾ, 9 ਜੁਲਾਈ (ਤਰਲੋਚਨ ਸਿੰਘ ਕੰਗ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਤਿ ਨਜ਼ਦੀਕੀ ਰਹਿ ਚੁੱਕੇ ਨੰਬਰਦਾਰ ਰੁਪਿੰਦਰ ਸਿੰਘ ਭਿਚਰਾ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਪਿੰਦਰ ਸਿੰਘ ਭਿਚਰਾ ਨੇ ਦੱਸਿਆ ਕਿ ਉਹ ਤਿੰਨ ਪੀੜੀਆਂ ਤੋਂਟਕਸਾਲੀ ਕਾਂਗਰਸੀ ਸਨ ਪਰ ਹੁਣ ਕੁੱਝ ਘਰੇਲੂ ਮਜ਼ਬੂਰੀਆਂ ਕਾਰਨ ਉਹਨਾਂ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਇਲਾਵਾ ਕਾਂਗਰਸ ਵਲੋਂ ਨਿਵਾਜੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਦੱਸਿਆ ਕਿ ਉਹਨਾਂ ਦਾ ਅੱਜ ਤੋਂ ਬਾਅਦ ਕਾਂਗਰਸ ਪਾਰਟੀ ਨਾਲ ਕੋਈ ਲੈਣਾ ਦੇਣਾ ਨਹੀਂ ਰਿਹਾ ਤੇ ਨਾ ਹੀ ਉਹ ਕਾਂਗਰਸ ਪਾਰਟੀ ਦੀ ਕਿਸੇ ਵੀ ਗਤੀਵਿਧੀ ਵਿੱਚ ਹਿੱਸਾ ਲੈਣਗੇ।

09ਆਰਪੀਆਰ39
ਰੁਪਿੰਦਰ ਸਿੰਘ ਭਿਚਰਾ
ਪਿਛਲੀ ਖ਼ਬਰ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਦੀ ਮੀਟਿੰਗ ਹੋਈ ਅਗਲੀ ਖ਼ਬਰ ਭਾਖੜਾ ਨਹਿਰ ਤੇ ਬੇਲਾ ਐਸਕੇਪ ਦੀ ਸਫ਼ਾਈ ਲਈ ਭਾਕਿਯੂ ਲੱਖੋਵਾਲ ਨੇ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।