11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਐੱਸ. ਡੀ. ਐੱਮ. ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 10-07-2026
ਸ੍ਰੀ ਅਨੰਦਪੁਰ ਸਾਹਿਬ, 9 ਜੁਲਾਈ (ਕਰਨੈਲ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਕਾਮਰੇਡ ਜਸਵਿੰਦਰ ਸਿੰਘ ਢੇਰ ਜ਼ਿਲ੍ਹਾ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਰੂਪਨਗਰ ਕਾਮਰੇਡ ਰਜਿੰਦਰ ਸਿੰਘ ਡੋਡ ਸਾਬਕਾ ਸਰਪੰਚ ਤੇ ਜ਼ਿਲ੍ਹਾ ਸਕੱਤਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਰੂਪਨਗਰ ਤੇ ਨਰਿੰਦਰ ਸਿੰਘ ਮਾਵੀ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ‘ਚ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਰਾਹੀ ਰਾਜਪਾਲ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੱਤੇ ਗਏ। ਇਸ ਮੌਕੇ ਬੁਲਾਰਿਆਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਵੀ.ਬੀ.ਜੀ. ਰਾਮ ਜੀ ਕਾਨੂੰਨ ਵਾਪਸ ਲੈਣ, ਪੁਰਾਣਾ ਮਨਰੇਗਾ ਕਾਨੂੰਨ ਬਹਾਲ ਕਰਨ, ਬਿਜਲੀ ਸੋਧ ਬਿੱਲ 2025 ਵਾਪਸ ਲੈਣ, ਮੁਕਤ ਵਪਾਰ ਸੰਧੀ ਰੱਦ ਕਰਨ, ਤਵਜੀਵਤ ਬੀਜ ਬਿੱਲ ਵਾਪਸ ਲੈਣ, ਬੇਜਮੀਨੇ ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਅਲਾਟ ਕਰਨ, 5 ਲੱਖ ਰੁਪਏ ਦੀ ਆਰਥਿਕ ਮਦਦ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ, ਪੈਟਰੋਲ, ਡੀਜ਼ਲ ਤੇ ਗੈੱਸ ਦੀਆਂ ਕੀਮਤਾਂ ਘੱਟ ਕਰਨ, ਯੂਰੀਆ ਅਤੇ ਡੀ. ਏ. ਪੀ. ਖਾਦ ਨਾਲ ਹੋਰ ਸਮਗਰੀ ਦੇਣ ਦੀ ਸ਼ਰਤ ਬੰਦ ਅਤੇ ਹੜ੍ਹਾਂ ਦੇ ਬਚਾਅ ਲਈ ਸਾਰੇ ਬੰਨ੍ਹਾਂ ਦੀ ਮੁਰੰਮਤ ਕਰਨ ਆਦਿ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਗੁਰਦਿਆਲ ਸਿੰਘ ਮਾਵੀ, ਕਾਮਰੇਡ ਅਮਰਜੀਤ ਸਿੰਘ ਚੱਕ, ਕਾਮਰੇਡ ਤੇਲੂ ਰਾਮ, ਕਿਸ਼ਨ ਸਿੰਘ ਲਾਂਬਾ, ਗੁਰਮੀਤ ਸਿੰਘ, ਪ੍ਰੇਮ ਸਿੰਘ ਅਟਵਾਲ ਤੇ ਕੁਲਵਿੰਦਰ ਸਿੰਘ ਭੰਗਲ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਕੈਂਪ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼: ਸ੍ਰੀਮਤੀ ਕੁਲਦੀਪ ਕੌਰ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।