11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਕੈਂਪ

ਅਜੀਤ ਡੈਸਕ 10-07-2026
ਰੂਪਨਗਰ, 9 ਜੁਲਾਈ (ਯਸ਼ਵੰਤ ਬੱਸੀ)-ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਪ੍ਰਧਾਨ ਮੰਤਰੀ ਮਾਤ੍ਰਤਿਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਨੂੰ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ, ਮਾਂ ਅਤੇ ਬੱਚੇ ਦੀ ਸਿਹਤ ਨੂੰ ਸੁਧਾਰਨਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਗਰਭਵਤੀ ਮਹਿਲਾਵਾਂ ਦੀ ਮੁਫ਼ਤ ਜਾਂਚ, ਖ਼ੂਨ ਦੀ ਜਾਂਚ, ਬਲੱਡ ਪ੍ਰੈਸ਼ਰ, ਹਿਮੋਗਲੋਬਿਨ ਲੈਵਲ, ਸ਼ੂਗਰ ਟੈਸਟ ਅਤੇ ਅਲਟਰਾ ਸਾਊਂਡ ਆਦਿ ਸਹੂਲਤਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੋਸ਼ਣ, ਟੀਕਾਕਰਣ ਅਤੇ ਸੁਰੱਖਿਅਤ ਡਿਲਿਵਰੀ ਸਬੰਧੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਮਨਾਏ ਜਾਣ ਵਾਲੇ ਇਸ ਅਭਿਆਨ ਦਾ ਉਦੇਸ਼ ਹਾਈ ਰਿਸਕ ਗਰਭਵਤੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਹੈ ਤਾਂ ਜੋ ਮਾਤਾ ਅਤੇ ਬਾਲ ਮੌਤ ਦਰ ਵਿਚ ਕਮੀ ਲਿਆਈ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਗਰਭਵਤੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨਿਯਮਿਤ ਤੌਰ ’ਤੇ ਆਪਣੀ ਜਾਂਚ ਕਰਵਾਉਣ।
ਪਿਛਲੀ ਖ਼ਬਰ ਸਾਬਕਾ ਸਪੀਕਰ ਨੇ ਨਗਰ ਕੌਂਸਲ ਪ੍ਰਧਾਨਗੀ ਦੀ ਚੋਣ ਨੂੰ ਕੋਰਮ ਪੂਰਾ ਨਾ ਹੋਣ ਕਰਕੇ ਐਲਾਨਿਆ ਗ਼ੈਰ-ਕਾਨੂੰਨੀ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਐੱਸ. ਡੀ. ਐੱਮ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।