11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸਹਾਇਕ ਸਿਖਲਾਈ ਕੀਤੀ ਪੂਰੀ

ਅਜੀਤ ਡੈਸਕ 10-07-2026
ਸ੍ਰੀ ਅਨੰਦਪੁਰ ਸਾਹਿਬ, 9 ਜੁਲਾਈ (ਜੇ ਐਸ ਨਿੱਕੂਵਾਲ)-ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ 50 ਵਿਦਿਆਰਥੀਆਂ ਵਲੋਂ ਮੁੰਬਈ ਸਥਿਤ ਐੱਮ. ਪਾਵਰ ਆਦਿਤਿਆ ਬਿਰਲਾ ਗਰੁੱਪ ਵਲੋਂ ਕਰਵਾਈ ਗਈ ਨੌਜੁਆਨਾਂ ਦੀ ਮਾਨਸਿਕ ਸਿਹਤ ਲਈ ਸਹਾਇਕ ਸਿਖਲਾਈ ਸਫ਼ਲਤਾ-ਪੂਰਵਕ ਪੂਰੀ ਕੀਤੀ ਗਈ ਹੈ।ਸਿਖਲਾਈ ਦੇ ਸਫ਼ਲ ਸਮਾਪਤ ਹੋਣ ਉਪਰੰਤ ਸਾਰੇ ਵਿਦਿਆਰਥੀਆਂ ਨੂੰ ਮਾਨਤਾ ਸਰਟੀਫਿਕਟ ਨਾਲ ਸਨਮਾਨਿਤ ਕੀਤਾ ਗਿਆ। ਇਸ ਸਿਖਲਾਈ ਰਾਹੀਂ ਵਿਦਿਆਰਥੀਆਂ ਨੇ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦੀ ਪਛਾਣ ਕਰਨ, ਉਨ੍ਹਾਂ ਨੂੰ ਸਮਝਣ ਅਤੇ ਲੋੜ ਪੈਣ ‘ਤੇ ਉਚਿਤ ਸਹਾਇਤਾ ਪ੍ਰਦਾਨ ਕਰਨ ਸੰਬੰਧੀ ਮਹੱਤਵਪੂਰਨ ਵਿਹਾਰਕ ਜਾਣਕਾਰੀ ਪ੍ਰਾਪਤ ਕੀਤੀ ਹੈ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਾਲਜ ਵਚਨਬੱਧ ਹੈ ਤੇ ਅਜਿਹੇ ਸਿਖਲਾਈ ਪ੍ਰੋਗਰਾਮ ਵਿਦਿਆਰਥੀਆਂ ਦੀ ਸ਼ਖਸ਼ੀਅਤ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਉਨ੍ਹਾਂ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਦਿਤਿਆ ਬਿਰਲਾ ਗਰੁੱਪ ਵਲੋਂ ਮਿਲੀ ਇਹ ਮਾਨਤਾ ਕਾਲਜ ਲਈ ਇੱਕ ਮਹੱਤਵਪੂਰਨ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰਾਪਤ ਵਿਦਿਆਰਥੀ ਹੁਣ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਵਾਲੇ ਜਿੰਮੇਵਾਰ ਵਜੋਂ ਕਾਲਜ ਅਤੇ ਸਮਾਜ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਸਿਖਲਾਈ ਪ੍ਰੋਗਰਾਮ ਅੰਗਰੇਜ਼ੀ ਵਿਭਾਗ ਦੇ ਮੁਖੀ ਅਤੇ ਕੋਆਰਡੀਨੇਟਰ ਡਾ. ਗੁਰਪ੍ਰੀਤ ਕੌਰ ਅਤੇ ਕੰਪਿਊਟਰ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਤੇ ਇੰਚਾਰਜ ਪ੍ਰੋ. ਪਰਮਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ ਸੀ।
ਪਿਛਲੀ ਖ਼ਬਰ ਨਵੀਂ ਕੌਂਸਲ ਦੀ ਮੀਟਿੰਗ ਸੀਨੀਅਰ ਪ੍ਰਧਾਨ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ, ਮੰਤਰੀ ਸੌਂਦ ਨੇ ਮੀਟਿੰਗ ’ਚ ਪਾਸ ਮਤਿਆਂ ਬਾਰੇ... ਅਗਲੀ ਖ਼ਬਰ ਕਾਹਨਪੁਰ ਖੂਹੀ ਤੋਂ ਬਾਥੜੀ ਸੜਕ ਨਿਰਮਾਣ ਕਾਰਜ ਸੰਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਕੀਤੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।