10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਚੋਣ ਕਮਿਸ਼ਨ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) ਮੁਹਿੰਮ ਤਹਿਤ 11 ਅਤੇ 12 ਨੂੰ-ਡੀ.ਸੀ.

ਅਜੀਤ ਡੈਸਕ 11-07-2026
ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) ਮੁਹਿੰਮ ਤਹਿਤ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕੈਂਪ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੇ, ਜਿੱਥੇ ਬੂਥ ਪੱਧਰੀ ਅਧਿਕਾਰੀ (ਬੀ.ਐੱਲ.ਓ.) ਵੋਟਰਾਂ ਨੂੰ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਵੇਰਵਿਆਂ ਦੀ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਂਗਣਵਾੜੀ ਵਰਕਰਾਂ, ਸਕੂਲ ਸਟਾਫ਼ ਅਤੇ ਸਥਾਨਕ ਸਰਕਾਰਾਂ ਦੇ ਕਰਮਚਾਰੀਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਪਾਉਣ।
ਪਿਛਲੀ ਖ਼ਬਰ ਗਾਜੀਪੁਰ ’ਚ ਅੱਗ ਲੱਗਣ ਨਾਲ ਘਰੇਲੂ ਸਮਾਨ ਸੜ ਕੇ ਸੁਆਹ ਅਗਲੀ ਖ਼ਬਰ ਸਫ਼ਾਈ ਸੇਵਕਾਂ ਨਾਲ ‘ਆਪ’ ਸਰਕਾਰ ਨੇ ਕੀਤਾ ਧੋਖਾ, ਕੀਤੇ ਵਾਅਦੇ ਤੁਰੰਤ ਪੂਰੇ ਕਰੇ-ਸੰਜੇ ਵਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।