07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਮਜੀਠੀਆ ਪਰਿਵਾਰ ਸਮੇਤ ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 12-07-2026
ਨੰਗਲ, 11 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਉਨਾਂ ਦੀ ਧਰਮ ਪਤਨੀ ਵਿਧਾਇਕ ਸ਼੍ਰੀਮਤੀ ਗਨੀਵ ਕੌਰ ਮਜੀਠੀਆ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਪਾਤਸ਼ਾਹੀ ਦਸਵੀਂ ਨਵਾਂ ਨੰਗਲ ਵਿਖੇ ਨਤਮਸਤਕ ਹੋਏ। ਉਨ੍ਹਾਂ ਮੁਕੰਮਲ ਸ਼ਰਧਾ ਤੇ ਸਤਿਕਾਰ ਨਾਲ ਮੱਥਾ ਟੇਕਣ ਉਪਰੰਤ ਸ੍ਰੀ ਚੌਪਈ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਪਾਠ ਕੀਤੇ। ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਉਹ ਪਾਵਨ ਪਵਿੱਤਰ ਅਸਥਾਨ ਹੈ ਜਿੱਥੇ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ਼੍ਰੀ ਚੌਪਈ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਉਚਾਰਨ ਕੀਤਾ ਗਿਆ ਸੀ, ਇਸ ਅਸਥਾਨ ‘ਤੇ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਇਸੇ ਅਸਥਾਨ ਉੱਤੇ ਭਾਦਰੋਂ ਸੁਦੀ ਅਸ਼ਟਮੀ ਮੌਕੇ ਚੌਪਈ ਉਚਾਰਨ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ ਪੱਧਰ ਉੱਤੇ ਹਰ ਸਾਲ ਮਨਾਇਆ ਜਾਂਦਾ ਹੈ। ਇਸ ਮੌਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੀਤ ਮੈਨੇਜਰ ਸੰਦੀਪ ਸਿੰਘ ਕਲੌਤਾ, ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਨੰਗਲ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਬਾਵਾ ਅਤੇ ਜਤਿੰਦਰ ਪਾਲ ਸਿੰਘ ਮੱਕੜ ਵਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਸ਼੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਸੰਗਤ ‘ਚ ਬਹਿ ਕੇ ਮੁਕੰਮਲ ਸ਼ਰਧਾ ਨਾਲ ਲੰਗਰ ਛਕਿਆ, ਇਸ ਮੌਕੇ ਜਦੋਂ ਕੁੱਝ ਚੋਣਵੇਂ ਪੱਤਰਕਾਰਾਂ ਵਲੋਂ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨਾਂ ਆਖਿਆ ਕਿ ਅੱਜ ਉਹ ਕੇਵਲ ਗੁਰੂ ਘਰ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਹੀ ਪਹੁੰਚੇ ਹਨ ਅਤੇ ਕਿਸੇ ਤਰ੍ਹਾਂ ਦੀ ਕੋਈ ਵੀ ਸਿਆਸੀ ਗੱਲਬਾਤ ਨਹੀਂ ਕਰਨਗੇ। ਇਸ ਮੌਕੇ ਗੁਰਦੁਆਰਾ ਸ਼੍ਰੀ ਬਿਭੋਰ ਸਾਹਿਬ ਦੇ ਮੁੱਖ ਸੇਵਾਦਾਰ ਸੁਖਬੀਰ ਸਿੰਘ ਜਿੰਦੜੀ, ਮੁੱਖ ਗ੍ਰੰਥੀ ਸਿੰਘ ਜਸਵਿੰਦਰ ਸਿੰਘ, ਤੇਜਾ ਸਿੰਘ ਨਿੱਕੂ ਨੰਗਲ, ਜਸਵਿੰਦਰ ਸਿੰਘ ਸੇਵਾਦਾਰ, ਕੁਲਵਿੰਦਰ ਸਿੰਘ ਸਟੋਰ ਕੀਪਰ, ਦਿਲਬਾਗ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਤਰਲੋਚਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲਾਂ ’ਤੇ ਪ੍ਰਸ਼ਾਸਨ ਦੇ ਸਹਾਰੇ ਕਬਜ਼ੇ ਕਰਨਾ ਲੋਕਤੰਤਰ ਦਾ ਘਾਣ : ਰਾਣਾ ਕੇ.ਪੀ. ਸਿੰਘ ਅਗਲੀ ਖ਼ਬਰ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਨੇ ਪ੍ਰਧਾਨ ਮੰਤਰੀ ਦੇ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਇਤਿਹਾਸਕ ਦੌਰੇ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।