07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਭੂਰੀਵਾਲੇ ਟਿੱਬਾ ਨੰਗਲ ਕਾਲਜ ਦੇ ਬੀ. ਏ . ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 12-07-2026
ਨੂਰਪੁਰ ਬੇਦੀ, 11 ਜੁਲਾਈ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਤਿਗੁਰੂ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ. ਏ ਸਮੈਸਟਰ ਪੰਜਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈਆਂ ਗਈਆਂ ਸਮੈਸਟਰ ਪ੍ਰਣਾਲੀ ਅਧੀਨ ਦਸੰਬਰ ਪ੍ਰੀਖਿਆਵਾਂ ਵਿਚ ਟਿੱਬਾ ਨੰਗਲ ਕਾਲਜ ਬੀ. ਏ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ 395/500 ਪਹਿਲਾ, ਜਸ਼ਨਪ੍ਰੀਤ ਕੌਰ ਨੇ 386/500 ਦੂਜਾ ਅਤੇ ਰਾਣੀ ਦੇਵੀ ਨੇ 420/550 ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ । ਇਸ ਖ਼ੁਸ਼ੀ ਦੇ ਮੌਕੇ ‘ਤੇ ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਸਾਰੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ। ਭਵਿੱਖ ਵਿਚ ਵਿਦਿਆਰਥੀਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਤਰੱਕੀ ਕਰਕੇ ਆਪਣੀ ਅਸਲ ਮੰਜ਼ਿਲ ਤੱਕ ਪਹੁੰਚ ਕੇ ਸਾਡੇ ਕਾਲਜ, ਮਾਪਿਆਂ ਦਾ ਅਤੇ ਆਪਣੇ ਇਲਾਕੇ ਦਾ ਨਾਂ ਹੋਰ ਰੌਸ਼ਨ ਕਰ ਸਕਣ। ਇਸ ਮੌਕੇ ’ਤੇ ਪ੍ਰੋ. ਜਸਵਿੰਦਰ ਸਿੰਘ, ਡਾ. ਹਰਵਿੰਦਰ ਸਿੰਘ, ਮੈਡਮ ਕੁਲਵਿੰਦਰ ਕੌਰ, ਮੈਡਮ ਜਤਿੰਦਰ ਕੌਰ, ਮੈਡਮ ਹਿਮਾਨੀ, ਮੈਡਮ ਅਮਨ, ਮੈਡਮ ਮਨਪ੍ਰੀਤ ਕੌਰ, ਮੈਡਮ ਸਪਨਾ, ਮੈਡਮ ਅਮਨ ਅਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਨੂਰਪੁਰ ਬੇਦੀ ਦੇ ਬੂਥਾਂ ’ਤੇ ਐੱਸ.ਆਈ.ਆਰ. ਪ੍ਰਕਿਰਿਆ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲਾਂ ’ਤੇ ਪ੍ਰਸ਼ਾਸਨ ਦੇ ਸਹਾਰੇ ਕਬਜ਼ੇ ਕਰਨਾ ਲੋਕਤੰਤਰ ਦਾ ਘਾਣ : ਰਾਣਾ ਕੇ.ਪੀ. ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।