07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸ਼੍ਰੋਮਣੀ ਅਕਾਲੀ ਦਲ ਨੇ ਹੜਤਾਲੀ ਸਫ਼ਾਈ ਸੇਵਕਾਂ ਨੂੰ ਦਿੱਤਾ ਸਮਰਥਨ

ਅਜੀਤ ਡੈਸਕ 12-07-2026
ਰੂਪਨਗਰ, 11 ਜੁਲਾਈ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅੱਜ ਮੌਜੂਦਾ ਕੌਂਸਲਰ ਅਤੇ ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਦੀ ਅਗਵਾਈ ਹੇਠ ਹੜਤਾਲ ’ਤੇ ਬੈਠੇ ਸਫ਼ਾਈ ਸੇਵਕਾਂ ਨੂੰ ਮਿਲੇ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੌਰਾਨ ਪੰਜਾਬ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਇੱਕ ਹਫ਼ਤੇ ਦੇ ਅੰਦਰ ਪੂਰੀਆਂ ਕਰ ਦਿੱਤੀਆਂ ਜਾਣਗੀਆਂ, ਜਿਸ ਦੇ ਭਰੋਸੇ ’ਤੇ ਕਰਮਚਾਰੀਆਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਸੀ। ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ, ਜਿਸ ਕਾਰਨ ਮੁਲਾਜ਼ਮ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨ ਦੇ ਲਾਰੇ ਲਗਾਏ ਜਾ ਰਹੇ ਹਨ, ਪਰ ਅਮਲੀ ਤੌਰ ’ਤੇ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਫਾਈ ਕਰਮਚਾਰੀਆਂ ਦੇ ਸੰਘਰਸ਼ ਵਿਚ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਜੈ ਕੁਮਾਰ ਭੱਟੀ ਨੇ ਪਰਮਜੀਤ ਸਿੰਘ ਮੱਕੜ ਅਤੇ ਸਮੁੱਚੀ ਅਕਾਲੀ ਦਲ ਦੀ ਟੀਮ ਦਾ ਸਮਰਥਨ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਗੁਰਵਿੰਦਰ ਸਿੰਘ ਬਾਵਾ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੱਠੂ, ਸੇਵਾ ਸਿੰਘ ਪ੍ਰਧਾਨ, ਸੋਈ ਦੇ ਪ੍ਰਧਾਨ ਗੱਜਣ ਸਿੰਘ ਭੱਟੀ, ਯੂਥ ਆਗੂ ਰਣਜੀਤ ਸਿੰਘ ਗਰੋਵਰ ਅਤੇ ਇਸਤਰੀ ਅਕਾਲੀ ਦਲ ਦੀ ਆਗੂ ਸ੍ਰੀਮਤੀ ਜਯੋਤੀ ਨਾਗੀ ਸਮੇਤ ਹੋਰ ਅਕਾਲੀ ਆਗੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਪਿੰਡ ਗੰਭੀਰਪੁਰ ਤੋਂ ਜਥਾ ਅੰਮ੍ਰਿਤਸਰ ਲਈ ਰਵਾਨਾ ਅਗਲੀ ਖ਼ਬਰ ਕੌਂਸਲ ਪ੍ਰਧਾਨ ਚੋਣ ਵਿਚ ਸਰਕਾਰੀ ਧੱਕੇਸ਼ਾਹੀ ਵਿਰੁੱਧ ਹਾਈ ਕੋਰਟ ਜਾਣ ਦੀ ਤਿਆਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।