11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮੁਫ਼ਤ ਆਈ. ਏ. ਐੱਸ.-ਪੀ. ਸੀ. ਐੱਸ. ਕੋਚਿੰਗ ਦੇ ਦੂਜੇ ਬੈਚ ਦੀ ਸ਼ੁਰੂਆਤ, ਦੂਜੇ ਦਿਨ ਵੀ ਨੌਜਵਾਨਾਂ ਦਾ ਭਰਵਾਂ ਹੁੰਗਾਰਾ

ਅਜੀਤ ਡੈਸਕ 13-07-2026

ਰੂਪਨਗਰ, 12 ਜੁਲਾਈ (ਸਤਨਾਮ ਸਿੰਘ ਸੱਤੀ)-ਨੌਜਵਾਨ ਸਸ਼ਕਤੀਕਰਨ ਪਹਿਲ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ, ਰੂਪਨਗਰ ਵਿਖੇ ਆਈ. ਏ. ਐੱਸ., ਪੀ. ਸੀ. ਐੱਸ. ਦੀ ਮੁਫ਼ਤ ਕੋਚਿੰਗ ਦੇ ਦੂਜੇ ਬੈਚ ਦੀ ਸ਼ੁਰੂਆਤ ਹੋਈ। ਦੂਜੇ ਦਿਨ ਵੀ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਲੜਕੇ-ਲੜਕੀਆਂ ਕੋਚਿੰਗ ਲਈ ਪਹੁੰਚੇ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਦਿਆਰਥੀਆਂ ਨਾਲ ਰੂਬਰੂ ਗੱਲਬਾਤ ਕਰਦਿਆਂ ਕਿਹਾ ਕਿ ਏ. ਈ. ਐੱਸ. ਦੇ ਅਭਿਸ਼ੇਕ ਕੁਮਾਰ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਇਸ ਉਪਰਾਲੇ ਦਾ ਉਦੇਸ਼ ਹਰ ਯੋਗ ਅਤੇ ਹੁਨਰਮੰਦ ਨੌਜਵਾਨ ਨੂੰ ਆਰਥਿਕ ਰੁਕਾਵਟਾਂ ਤੋਂ ਮੁਕਤ ਹੋ ਕੇ ਉੱਚ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਕੋਚਿੰਗ ਦੌਰਾਨ ਵਿਦਿਆਰਥੀਆਂ ਨੂੰ ਮਾਹਿਰ ਫੈਕਲਟੀ ਦਾ ਮਾਰਗ ਦਰਸ਼ਨ ਅਤੇ ਲੋੜੀਂਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਵਿਧਾਇਕ ਚੱਢਾ ਨੇ ਦੱਸਿਆ ਕਿ ਇਸ ਉਪਰਾਲੇ ਦੀ ਸ਼ੁਰੂਆਤ ਸਮੇਂ 20 ਤੋਂ 25 ਵਿਦਿਆਰਥੀਆਂ ਦੇ ਸ਼ਾਮਲ ਹੋਣ ਦੀ ਉਮੀਦ ਸੀ, ਪਰ ਨੌਜਵਾਨਾਂ ਦੇ ਭਰਵੇਂ ਹੁੰਗਾਰੇ ਕਾਰਨ ਹੁਣ ਤੱਕ 125 ਦੇ ਕਰੀਬ ਰਜਿਸਟਰੇਸ਼ਨਾਂ ਹੋ ਚੁੱਕੀਆਂ ਹਨ ਅਤੇ ਇਹ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਦਾ ਨੌਜਵਾਨ ਆਪਣੀ ਮਿਹਨਤ ਦੇ ਬਲ ‘ਤੇ ਉੱਚ ਪ੍ਰਸ਼ਾਸਕੀ ਸੇਵਾਵਾਂ ਵਿਚ ਸਥਾਨ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਨਾਲ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਫ਼ਤ ਕੋਚਿੰਗ ਪੇਂਡੂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗੀ। ਇਸ ਮੌਕੇ ਸਰਕਾਰੀ ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਡਾ. ਨਵਨੀਤ ਵਾਲੀਆ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

ਪਿਛਲੀ ਖ਼ਬਰ ਡੀ. ਸੀ. ਨੇ ਬੀ. ਐੱਲ. ਓ. ਸੁਖਬੀਰ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਨੇਚਰ ਟਰੇਲ ਰੂਪਨਗਰ : ਨਵੀਨੀਕਰਨ ’ਚ ਨਹੀਂ ਹੋਇਆ ਪੁਰਾਣੇ ਜਾਣਕਾਰੀ ਬੋਰਡਾਂ ਤੇ ਰੰਗਦਾਰ ਸੂਚਨਾ ਪੱਥਰਾਂ ਦਾ ਸੁੰਦਰੀਕਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।