11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਡੀ. ਸੀ. ਨੇ ਬੀ. ਐੱਲ. ਓ. ਸੁਖਬੀਰ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 13-07-2026

ਕਾਹਨਪੁਰ ਖੂਹੀ, 12 ਜੁਲਾਈ (ਗੁਰਬੀਰ ਸਿੰਘ ਵਾਲੀਆ)- ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਭਰ ਵਿਚ ਚਲਾਈ ਜਾ ਰਹੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਆਈ.ਆਰ.) ਮੁਹਿੰਮ ਤਹਿਤ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਅੱਪਡੇਟ ਕਰਨ ਲਈ ਘਰ-ਘਰ ਜਾ ਕੇ ਇਨੂਮੀਰੇਸ਼ਨ ਫਾਰਮ ਭਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਇਸ ਪ੍ਰਕਿਰਿਆ ਦੌਰਾਨ ਸਾਲ 2003 ਦੀ ਵੋਟਰ ਸੂਚੀ ਨੂੰ ਸਾਲ 2026 ਦੀ ਵੋਟਰ ਸੂਚੀ ਨਾਲ ਮੈਪ ਕੀਤਾ ਜਾ ਰਿਹਾ ਹੈ। ਇਹ ਵਿਸ਼ੇਸ਼ ਮੁਹਿੰਮ 25 ਜੂਨ ਤੋਂ 24 ਜੁਲਾਈ 2026 ਤੱਕ ਚੱਲ ਰਹੀ ਹੈ। ਇਸ ਮੁਹਿੰਮ ਅਧੀਨ ਪਿੰਡ ਨਲਹੋਟੀ (ਹੇਠਲੀ) ਦੇ ਬੂਥ ਨੰਬਰ 8 ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਸੁਖਬੀਰ ਸਿੰਘ ਨੇ ਆਪਣੇ ਬੂਥ ਦਾ ਹਾਊਸ-ਟੂ-ਹਾਊਸ ਸਰਵੇ ਅਤੇ ਇਨੂਮੀਰੇਸ਼ਨ ਫਾਰਮ ਭਰਨ ਦਾ ਕੰਮ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਸਫਲਤਾਪੂਰਵਕ ਮੁਕੰਮਲ ਕਰਕੇ ਸ਼ਲਾਘਾਯੋਗ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਅਨੰਦਿਤਾ ਮਿੱਤਰਾ ਵਲੋਂ ਭੇਜੇ ਗਏ ਪ੍ਰਸ਼ੰਸਾ ਪੱਤਰ ਦੇ ਆਧਾਰ ‘ਤੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਅਤੇ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਜਸਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਬੀ.ਐੱਲ.ਓ. ਵਲੋਂ ਪੂਰੀ ਨਿਸ਼ਠਾ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਕੀਤਾ ਗਿਆ ਕੰਮ ਹੋਰਨਾਂ ਕਰਮਚਾਰੀਆਂ ਲਈ ਵੀ ਪ੍ਰੇਰਣਾ ਸਰੋਤ ਹੈ। ਇਸ ਮੌਕੇ ਬੀ.ਐੱਲ.ਓ. ਸੁਖਬੀਰ ਸਿੰਘ ਨੇ ਆਪਣੇ ਬੂਥ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਵੋਟਰਾਂ ਦੇ ਭਰਪੂਰ ਸਹਿਯੋਗ ਕਾਰਨ ਹੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਸਮੇਂ ਤੋਂ ਪਹਿਲਾਂ ਪੂਰਾ ਹੋ ਸਕਿਆ। ਉਨ੍ਹਾਂ ਕਿਹਾ ਕਿ ਸਹੀ ਅਤੇ ਅਪਡੇਟ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਹੈ ਅਤੇ ਹਰ ਯੋਗ ਨਾਗਰਿਕ ਨੂੰ ਇਸ ਪ੍ਰਕਿਰਿਆ ਵਿਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।

ਪਿਛਲੀ ਖ਼ਬਰ ਐਂਟੀ ਕੁਰੱਪਸ਼ਨ ਐਂਟੀ ਕ੍ਰਾਈਮ ਫਾਊਂਡੇਸ਼ਨ ਤੇ ਰੋਟਰੀ ਕਲੱਬ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਮੁਫ਼ਤ ਆਈ. ਏ. ਐੱਸ.-ਪੀ. ਸੀ. ਐੱਸ. ਕੋਚਿੰਗ ਦੇ ਦੂਜੇ ਬੈਚ ਦੀ ਸ਼ੁਰੂਆਤ, ਦੂਜੇ ਦਿਨ ਵੀ ਨੌਜਵਾਨਾਂ ਦਾ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।