10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਨੂਰਪੁਰ ਬੇਦੀ ਦੇ ਪਿੰਡਾਂ ’ਚ ਲਗਾਏ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰਾਂ ਨੇ ਭਾਰੀ ਉਤਸ਼ਾਹ ਦਿਖਾਇਆ

ਅਜੀਤ ਡੈਸਕ 13-07-2026
ਨੂਰਪੁਰ ਬੇਦੀ, 12 ਜੁਲਾਈ (ਵਿੰਦਰਪਾਲ ਝਾਂਡੀਆਂ)- ਐੱਸ. ਆਈ. ਆਰ. ਮੁਹਿੰਮ ਤਹਿਤ ਨੂਰਪੁਰ ਬੇਦੀ ਬਲਾਕ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਦੂਜੇ ਦਿਨ ਵੀ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ। ਸਵੇਰੇ ਤੋਂ ਹੀ ਵੱਡੀ ਗਿਣਤੀ ‘ਚ ਵੋਟਰ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਗਣਨਾ ਫਾਰਮ ਭਰੇ, ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਏ ਅਤੇ ਆਪਣੇ ਵੇਰਵਿਆਂ ਦੀ ਡਿਜੀਟਾਈਜ਼ੇਸ਼ਨ ਕਰਵਾਈ। ਇਸ ਤਹਿਤ ਨੂਰਪੁਰ ਬੇਦੀ ਤੇ ਜੱਟਪੁਰ ਸਮੇਤ ਬਲਾਕ ਦੇ ਹੋਰਨਾਂ ਪੋਲਿੰਗ ਬੂਥਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ ਬੀ. ਐੱਲ. ਓਜ਼. ਰਾਜੀਵ ਲੂੰਬਾ, ਗੁਰਪ੍ਰਤਾਪ ਸਿੰਘ, ਮੁਕੇਸ਼ ਭੰਡਾਰੀ ਤੇ ਅਮਰਜੀਤ ਸਿੰਘ ਤੋਂ ਇਲਾਵਾ ਹੋਰ ਚੋਣ ਅਮਲੇ ਵਲੋਂ ਵੋਟਰਾਂ ਦੇ ਗਣਨਾ ਫਾਰਮ ਭਰਵਾਏ ਗਏ। ਇਸ ਦੇ ਨਾਲ ਹੀ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕਰਕੇ ਵੋਟਰਾਂ ਦੇ ਵੇਰਵਿਆਂ ਦੀ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਸੁਚਾਰੂ ਢੰਗ ਨਾਲ ਪੂਰੀ ਕੀਤੀ ਗਈ।
ਮੁਹਿੰਮ ਦੀ ਨਿਗਰਾਨੀ ਲਈ ਤਾਇਨਾਤ ਸਬੰਧਿਤ ਸੁਪਰਵਾਈਜ਼ਰਾਂ ਨੇ ਵੀ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਬੀ.ਐਲ.ਓਜ਼. ਅਤੇ ਸਹਿਯੋਗੀ ਸਟਾਫ਼ ਵਲੋਂ ਕੀਤੇ ਜਾ ਰਹੇ ਕੰਮ ‘ਤੇ ਤਸੱਲੀ ਪ੍ਰਗਟਾਈ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਲੈਹੜੀਆਂ ਵਿਖੇ ਐੱਸ. ਆਈ. ਆਰ. ਦੇ ਫਾਰਮ ਭਰੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ 14 ਨੂੰ ਡੀ. ਸੀ. ਨੂੰ ਦਿੱਤਾ ਜਾਵੇਗਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।