07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਿਧਾਇਕ ਚੱਢਾ ਦੀ ਕੋਸ਼ਿਸ਼ ਸਦਕਾ ਰੂਪਨਗਰ ਦੀ ਇਕ ਹੋਰ ਖੰਡਰ ਇਮਾਰਤ ਦੀ ਬਦਲੇਗੀ ਤਸਵੀਰ

ਅਜੀਤ ਡੈਸਕ 15-07-2026
ਰੂਪਨਗਰ, 14 ਜੁਲਾਈ (ਯਸ਼ਵੰਤ ਬੱਸੀ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਲਗਾਤਾਰ ਯਤਨਾਂ ਸਦਕਾ ਰੂਪਨਗਰ ਸ਼ਹਿਰ ਦੀ ਇਕ ਹੋਰ ਲੰਬੇ ਸਮੇਂ ਤੋਂ ਬੰਦ ਅਤੇ ਖੰਡਰ ਬਣਦੀ ਜਾ ਰਹੀ ਸਰਕਾਰੀ ਇਮਾਰਤ ਨੂੰ ਨਵੀਂ ਜ਼ਿੰਦਗੀ ਮਿਲਣ ਜਾ ਰਹੀ ਹੈ। ਕਟਲੀ ਮਾਰਗ ’ਤੇ ਸਥਿਤ ਸਿਹਤ ਵਿਭਾਗ ਦੀ ਪੁਰਾਣੀ ਇਮਾਰਤ ਦੇ ਨਵੀਨੀਕਰਨ ਲਈ 3.78 ਕਰੋੜ ਰੁਪਏ ਦੀ ਮਨਜ਼ੂਰੀ ਮਿਲ ਗਈ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਉਪਰੰਤ ਇਮਾਰਤ ਨੂੰ ਸਿਹਤ ਵਿਭਾਗ ਦੀਆਂ ਵੱਖ-ਵੱਖ ਪ੍ਰਸ਼ਾਸਨਿਕ ਅਤੇ ਲੋਕ ਭਲਾਈ ਸੇਵਾਵਾਂ ਲਈ ਵਰਤਿਆ ਜਾਵੇਗਾ। ਜ਼ਿਕਰਯੋਗ ਹੈ ਕਿ ਵਿਧਾਇਕ ਦਿਨੇਸ਼ ਚੱਢਾ ਆਪਣੇ ਕਾਰਜਕਾਲ ਦੌਰਾਨ ਰੂਪਨਗਰ ਦੀਆਂ ਕਈ ਪੁਰਾਣੀਆਂ ਸਰਕਾਰੀ ਇਮਾਰਤਾਂ ਅਤੇ ਸੰਸਥਾਵਾਂ ਦੀ ਮੁੜ ਬਹਾਲੀ ਲਈ ਵਿਸ਼ੇਸ਼ ਉਪਰਾਲੇ ਕਰਦੇ ਆ ਰਹੇ ਹਨ। ਉਨ੍ਹਾਂ ਦੀ ਪੈਰਵਾਈ ਸਦਕਾ ਅੰਬੇਦਕਰ ਭਵਨ, ਸ਼ਿਵਾਲਿਕ ਕਲੱਬ, ਸਵਿਮਿੰਗ ਪੂਲ ਦੀ ਅਪਗ੍ਰੇਡੇਸ਼ਨ, ਜ਼ਿਲ੍ਹਾ ਸਟੇਡੀਅਮ ਦਾ ਵਿਕਾਸ, ਜ਼ਿਲ੍ਹਾ ਲਾਇਬ੍ਰੇਰੀ ਦਾ ਨਵੀਨੀਕਰਨ, ਸਰਕਾਰੀ ਕਾਲਜ ਰੂਪਨਗਰ ਦੀ ਇਮਾਰਤ ਦੀ ਦਸ਼ਾ ਸੁਧਾਰਨ ਤੇ ਕਰੀਬ 14 ਸਾਲਾਂ ਤੋਂ ਬੰਦ ਪਏ ਸਰਕਾਰੀ ਪੌਲੀਟੈਕਨਿਕ ਕਾਲਜ ਨੂੰ ਮੁੜ ਚਾਲੂ ਕਰਵਾਉਣ ਵਰਗੇ ਮਹੱਤਵਪੂਰਨ ਕੰਮ ਸਿਰੇ ਚੜ੍ਹੇ ਹਨ। ਹੁਣ ਇਸ ਕੜੀ ਵਿਚ ਕਟਲੀ ਮਾਰਗ ’ਤੇ ਸਥਿਤ ਸਿਹਤ ਵਿਭਾਗ ਦੀ ਉਹ ਇਮਾਰਤ ਵੀ ਸ਼ਾਮਲ ਹੋ ਗਈ ਹੈ, ਜੋ ਪਿਛਲੇ ਕਈ ਸਾਲਾਂ ਤੋਂ ਅਣਗੌਲ੍ਹੀ ਦਾ ਸ਼ਿਕਾਰ ਹੋਣ ਕਾਰਨ ਖੰਡਰ ਦਾ ਰੂਪ ਧਾਰਦੀ ਜਾ ਰਹੀ ਸੀ। ਜਾਣਕਾਰੀ ਅਨੁਸਾਰ ਇਸ ਇਮਾਰਤ ਨੂੰ ਸਾਲ 2016 ਵਿਚ ਨਸ਼ਾ ਛੁਡਾਊ ਕੇਂਦਰ ਵਜੋਂ ਵਿਕਸਤ ਕਰਨ ਦੀ ਯੋਜਨਾ ਬਣਾਈ ਗਈ ਸੀ, ਇਸ ਤੋਂ ਬਾਅਦ ਲੰਬੇ ਸਮੇਂ ਤੱਕ ਨਾ ਤਾਂ ਇਸ ਮਾਮਲੇ ਦੀ ਪ੍ਰਭਾਵਸ਼ਾਲੀ ਪੈਰਵਾਈ ਹੋਈ ਅਤੇ ਨਾ ਹੀ ਇਮਾਰਤ ਦੀ ਸੰਭਾਲ ਵੱਲ ਧਿਆਨ ਦਿੱਤਾ ਗਿਆ। ਵਿਧਾਇਕ ਦਿਨੇਸ਼ ਚੱਢਾ ਵਲੋਂ ਇਸ ਮਾਮਲੇ ਨੂੰ ਲਗਾਤਾਰ ਉੱਚ ਪੱਧਰ ’ਤੇ ਉਠਾਇਆ ਗਿਆ, ਜਿਸ ਦੇ ਨਤੀਜੇ ਵਜੋਂ ਹੁਣ ਇਸ ਦੇ ਨਵੀਨੀਕਰਨ ਲਈ 3.78 ਕਰੋੜ ਰੁਪਏ ਦੀ ਪ੍ਰਵਾਨਗੀ ਮਿਲੀ ਹੈ। ਇਸ ਰਾਸ਼ੀ ਨਾਲ ਇਮਾਰਤ ਦਾ ਸੰਪੂਰਨ ਨਵੀਨੀਕਰਨ ਕੀਤਾ ਜਾਵੇਗਾ ਅਤੇ ਇਸ ਨੂੰ ਆਧੁਨਿਕ ਲੋੜਾਂ ਅਨੁਸਾਰ ਵਿਕਸਤ ਕੀਤਾ ਜਾਵੇਗਾ। ਪ੍ਰਾਜੈਕਟ ਪੂਰਾ ਹੋਣ ਤੋਂ ਬਾਅਦ ਇਹ ਇਮਾਰਤ ਸਿਹਤ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਦਾ ਮਹੱਤਵਪੂਰਨ ਕੇਂਦਰ ਬਣੇਗੀ। ਇਸ ਨਾਲ ਨਾ ਸਿਰਫ਼ ਇੱਕ ਖੰਡਰ ਬਣ ਚੁੱਕੀ ਸਰਕਾਰੀ ਸੰਪਤੀ ਦੀ ਮੁੜ ਵਰਤੋਂ ਸੰਭਵ ਹੋਵੇਗੀ, ਸਗੋਂ ਸਿਹਤ ਸੇਵਾਵਾਂ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਸਿਹਤ ਵਿਭਾਗ ਕੰਟਰੈਕਟ ਵਰਕਰ ਯੂਨੀਅਨ ਨੇ ਸਿਵਲ ਸਰਜਨ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਫ਼ਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਹਟਾਉਣ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਏ. ਡੀ. ਸੀ. ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।