07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸ੍ਰੀ ਚਮਕੌਰ ਸਾਹਿਬ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ

ਅਜੀਤ ਡੈਸਕ 15-07-2026
ਸ੍ਰੀ ਚਮਕੌਰ ਸਾਹਿਬ, 14 ਜੁਲਾਈ (ਜਗਮੋਹਣ ਸਿੰਘ ਨਾਰੰਗ)- ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਅਧੀਨ ਸਫ਼ਾਈ ਸੇਵਕ ਯੂਨੀਅਨ ਵਲੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਕੀਤੀ ਹੜਤਾਲ ਅੱਜ 7ਵੇਂ ਦਿਨ ਵਿਚ ਪੁੱਜ ਗਈ ਹੈ। ਹੜਤਾਲ ਕਾਰਨ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜਿਨ੍ਹਾਂ ਵਿਚੋਂ ਮਾਰਦੀ ਬਦਬੂ ਅਤੇ ਥਾਂ-ਥਾਂ ਖਿੱਲਰੇ ਕੂੜੇ ਅਤੇ ਉਨ੍ਹਾਂ ਵਿਚ ਮੂੰਹ ਪਾਰਦੇ ਪਸ਼ੂ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਇਨ੍ਹਾਂ ਹਾਲਤਾ ਵਿਚ ਬਿਮਾਰੀ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਸਫ਼ਾਈ ਸੇਵਕ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਰਾਹੁਲ ਕੁਮਾਰ,ਵਾਈਸ ਪ੍ਰਧਾਨ ਕੁਲਦੀਪ ਸਿੰਘ ਆਦਿ ਨੇ ਦੱਸਿਆ ਕਿ ਮਿਊਂਸੀਪਲ ਮੁਲਾਜ਼ਮ ਸਫ਼ਾਈ ਸੇਵਕ, ਸੀਵਰਮੈਨ, ਡਰਾਈਵਰ ਅਤੇ ਹੈਲਪਰ ਆਦਿ ਦੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਸਾਡੀ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ, ਪਰੰਤੂ ਪੰਜਾਬ ਸਰਕਾਰ ਵਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਜਾ ਰਿਹਾ। ਇਨ੍ਹਾਂ ਆਗੂਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਬਾਹਲ ਕਰਨ, ਤਨਖ਼ਾਹਾਂ ਵਿਚ ਵਾਧਾ ਅਤੇ ਕਈ ਹੋਰ ਮੰਗਾਂ ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ ਅਣਗੌਲਿਆ ਹੀ ਨਹੀਂ ਬਲਕਿ ਪਿਛਲੇ ਦਿਨੀ ਨਗਰ ਕੌਸ਼ਲ ਚੋਣਾਂ ਤੋਂ ਪਹਿਲਾਂ ਵਾਅਦਾ ਕਰਕੇ ਹੜਤਾਲ ਖ਼ਤਮ ਕਰਵਾਈ ਤੇ ਵੋਟਾਂ ਤੋਂ ਬਾਅਦ ਪੰਜਾਬ ਸਰਕਾਰ ਕੀਤੇ ਵਾਅਦਿਆਂ ਤੋ ਮੁਕਰ ਗਈ। ਇਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਹੜਤਾਲ ਦੇ ਉਲਟ ਜਾਣ ਦਾ ਫ਼ੈਸਲਾ ਲਿਆ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਸਮੂਹ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਇਨਰਵ੍ਹੀਲ ਕਲੱਬ ਰੂਪਨਗਰ ਵਲੋਂ ਬੂਟਾ ਲਗਾਓ ਮੁਹਿੰਮ ਅਗਲੀ ਖ਼ਬਰ ਪਿੰਡ ਕਰਤਾਰਪੁਰ ਵਿਖੇ 50 ਤੋਂ ਵੱਧ ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।