07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

‘ਆਪ’ ਵਲੋਂ ਕੁਲਵਿੰਦਰ ਸਿੰਘ ਬਿੰਦਰਾ ਤੇ ਸੁਖਵਿੰਦਰ ਸਿੰਘ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਬਲਾਕ ਪ੍ਰਧਾਨ ਨਿਯੁਕਤ

ਅਜੀਤ ਡੈਸਕ 15-07-2026
ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਕਰਨੈਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ’ਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੁਲਵਿੰਦਰ ਸਿੰਘ ਬਿੰਦਰਾ ਅਤੇ ਸੁਖਵਿੰਦਰ ਸਿੰਘ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕੁਲਵਿੰਦਰ ਸਿੰਘ ਬਿੰਦਰਾ ਅਤੇ ਸੁਖਵਿੰਦਰ ਸਿੰਘ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਜ਼ਿਲ੍ਹਾ ਪਾਰਟੀ ਇੰਚਾਰਜ ਡਾ: ਸੰਜੀਵ ਗੌਤਮ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਹ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਲੋਕ-ਹਿਤ ਫ਼ੈਸਲਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਪੁਰਖਾਲੀ ਤੋਂ ਬੜੀ ਨੂੰ ਜਾਣ ਵਾਲੀ ਸੜਕ ’ਤੇ ਪੈਂਦੀ ਪੁਲੀ ਦੀਆਂ ਰੋਕਾਂ ਨਾ ਹੋਣ ਕਾਰਨ ਪੁਲੀ ਬਣੀ ਹਾਦਸਿਆਂ ਦਾ ਸਬੱਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।