07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ

ਅਜੀਤ ਡੈਸਕ 15-07-2026
ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਕਰਨੈਲ ਸਿੰਘ)-ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਇੱਥੇ ਐਸੋਸੀਏਸ਼ਨ ਦੇ ਪ੍ਰਧਾਨ ਕਰਮ ਚੰਦ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪੈਨਸ਼ਨਰਜ਼ ਨੂੰ ਪੇਸ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਅਤੇ ਸਰਕਾਰ ਵਲੋਂ ਪੈਨਸ਼ਨਰਜ਼ ਨਾਲ ਬਾਰ ਬਾਰ ਕੀਤੀ ਜਾ ਰਹੀ ਵਾਅਦਾ ਖਿਲਾਫ਼ੀ ਖਿਲਾਫ਼ ਸਖ਼ਤ ਰੋਸ ਦਾ ਪ੍ਰਗਟਵਾ ਕੀਤਾ ਗਿਆ। ਐਸੋਸੀਏਸ਼ਨ ਦੀ ਇਸ ਮੀਟਿੰਗ ’ਚ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦਾ ਬਕਾਇਆ ਰਹਿੰਦਾ 18 ਫ਼ੀਸਦੀ ਡੀ. ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਪੈਨਸ਼ਨਰਜ਼ ਦੀਆਂ ਰਹਿੰਦੀਆਂ ਮੰਗਾਂ ਪ੍ਰਤੀ ਸੰਜੀਦਗੀ ਨਾਲ ਵਿਚਾਰ ਕੀਤਾ ਜਾਵੇ। ਮੀਟਿੰਗ ’ਚ ਐਸੋਸੀਏਸਨ ਦੇ ਕਈ ਅਹੁੱਦੇਦਾਰਾਂ ਦੀ ਚੋਣ ਵੀ ਕੀਤੀ ਗਈ, ਜਿਸ ’ਚ ਕਿਰਪਾਲ ਸਿੰਘ ਨੂੰ ਉਪ ਚੇਅਰਮੈਨ, ਹਰਜਾਪ ਸਿੰਘ ਨੂੰ ਮੀਤ ਸਕੱਤਰ ਅਤੇ ਮਾ. ਹੁਸ਼ਿਆਰ ਸਿੰਘ ਨੂੰ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ। ਮੀਟਿੰਗ ’ਚ ਉਕਤ ਤੋਂ ਇਲਾਵਾ ਪਿੰ: ਨਿਰੰਜਨ ਸਿੰਘ ਰਾਣਾ, ਮਾ. ਵੀਰ ਸਿੰਘ, ਹਰਮਨਜੀਤ ਸਿੰਘ, ਸਾਬਕਾ ਮੁੱਖ ਅਧਿਆਪਕ ਅਮਰਜੀਤ ਸਿੰਘ, ਗੁਰਮੁੱਖ ਸਿੰਘ, ਬਲਦੇਵ ਸਿੰਘ ਬੈਂਸ, ਜਸਵਿੰਦਰ ਸਿੰਘ, ਮਹਿੰਦਰ ਸਿੰਘ ਤੇ ਗੁਰਬਖਸ਼ ਸਿੰਘ ਢਾਹੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕਾਈਨੌਰ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਅਗਲੀ ਖ਼ਬਰ ‘ਆਪ’ ਵਲੋਂ ਕੁਲਵਿੰਦਰ ਸਿੰਘ ਬਿੰਦਰਾ ਤੇ ਸੁਖਵਿੰਦਰ ਸਿੰਘ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਬਲਾਕ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।