17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੱਕੀ ਹਲਾਤਾਂ ’ਚ ਮ੍ਰਿਤਕ ਵਿਅਕਤੀ ਦੀ ਮਿਲੀ ਲਾਸ਼

ਅਜੀਤ ਡੈਸਕ 16-07-2026
ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ-(ਕਰਨੈਲ ਸਿੰਘ)-ਬੀਤੀ ਦੇਰ ਸ਼ਾਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਸਥਿਤ ਰੇਲਵੇ ਲਾਈਨ ਦੇ ਪਾਰ ਸੱਕੀ ਹਲਾਤਾਂ ‘ਚ ਮਰੇ ਇਕ ਸਥਾਨਕ ਵਾਸੀ ਬਲਜੀਤ ਸਿੰਘ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ । ਘਟਨਾ ਸਥਾਨ ‘ਤੇ ਪਹੁੰਚੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਅਤੇ ਸ਼ਹਿਰ ਵਾਸੀਆਂ ਨੇ ਸੱਕ ਪ੍ਰਗਟ ਕੀਤਾ ਹੈ ਕਿ ਮ੍ਰਿਤਕ ਵਿਅਕਤੀ ਦਾ ਰੇਲਵੇ ਲਾਇਨ ਨਾਲ ਲੱਗਦੀਆਂ ਝੁੱਗੀਆਂ ਵਾਲਿਆਂ ਕਤਲ ਕੀਤਾ ਹੈ । ਜ਼ਿਕਰਯੋਗ ਹੈ ਕਿ ਉਕਤ ਇਲਾਕਾ ਸ਼ਰਾਬ ਸਮੇਤ ਹੋਰ ਨਸ਼ੀਲੇ ਪਦਾਰਥਾਂ ਦੀ ਨਜਾਇਜ਼ ਵਿੱਕਰੀ ਕਰਕੇ ਜਾਣਿਆਂ ਜਾਂਦਾ ਹੈ। ਇੱਥੇ ਸਥਿਤ ਝੁੱਗੀਆਂ ‘ਚ ਜ਼ਿਆਦਾਤਰ ਪ੍ਰਵਾਸੀ ਲੋਕ ਰਹਿੰਦੇ ਹਨ। ਪਿਛਲੇ ਕਈ ਸ਼ਾਲਾ ਤੋਂ ਨਸ਼ੀਲੇ ਪਦਾਰਥਾਂ ਦੇ ਚੱਲਦੇ ਨਜਾਇਜ਼ ਕਾਰੋਬਾਰ ਨੂੰ ਮੂਕ ਦਰਸ਼ਕ ਬਣਕੇ ਪ੍ਰਸ਼ਾਸਨ ਪੂਰੀ ਸਰਪ੍ਰਸਤੀ ਦੇ ਰਿਹਾ ਹੈ। ਉਕਤ ਸਥਾਨ ਤੋਂ ਮ੍ਰਿਤਕ ਮਿਲੇ ਵਿਅਕਤੀ ਦੇ ਪਰਿਵਾਰਾਂ ਮੈਂਬਰਾਂ ਅਤੇ ਆਮ ਸ਼ਹਿਰ ਵਾਸੀਆਂ ਵਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਸਥਾਨਕ ਵੇਰਵਾ ਚੌਂਕ ਵਿਖੇ ਨੰਗਲ-ਰੂਪਨਗਰ ਮੁੱਖ ਮਾਰਗ ‘ਤੇ ਜਾਮ ਲਗਾ ਦਿੱਤਾ, ਜਿਸ ਕਾਰਨ ਮੁੱਖ ਮਾਰਗ ਦੇ ਦੋਨੋਂ ਪਾਸੇ ਵਾਹਨਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਦੀ ਕਥਿਤ ਮਿਲੀ ਭੁਗਤ ਅਤੇ ਰਾਜਨੀਤੀ ਸਰਪ੍ਰਸਤੀ ਹੇਠ ਨਸ਼ੀਲੇ ਪਦਾਰਥਾਂ ਦਾ ਨਜਾਇਜ਼ ਧੰਦਾ ਕਰਨ ਵਾਲਿਆਂ ਨੇ ਬਲਜੀਤ ਸਿੰਘ ਦਾ ਕਤਲ ਕੀਤਾ ਹੈ । ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਇੰਸਪੈਕਟਰ ਜਤਿਨ ਕਪੂਰ ਨੇ ਸਥਿਤੀ ਨੂੰ ਸੰਭਾਲਿਆ ਅਤੇ ਪਰਿਵਾਰ ਵਾਲਿਆਂ ਨੂੰ ਬਣਦੀ ਕਾਰਵਾਈ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਰਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਰੇਸ਼ਮ ਸਿੰਘ, ਮਹਿੰਦਰ ਪ੍ਰਤਾਪ ਸਿੰਘ, ਕੁਲਦੀਪ ਸਿੰਘ, ਨਰਿੰਦਰ ਕੌਰ, ਇੰਦਰਜੀਤ ਸਿੰਘ, ਭਾਗ ਸਿੰਘ, ਗੁਲਾਬ ਸਿੰਘ, ਬਲਜਿੰਦਰ ਸਿੰਘ, ਪਰਮਜੀਤ ਸਿੰਘ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ ਪੰਮਾ, ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਪਰਿਵਾਰ ਅਤੇ ਰਿਸ਼ਤੇਦਾਰ ਸ਼ਾਮਿਲ ਸਨ। ਇਸ ਸਬੰਧੀ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਮਾਨ ਦਾ ਕਹਿਣਾ ਹੈ ਕਿ ਮ੍ਰਿਤਕ ਬਲਜੀਤ ਸਿੰਘ ਦਾ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਆਉਣ ‘ਤੇ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਬੇਲਾ ਵਿਖੇ ਲੋਹੇ ਦੀ ਦੁਕਾਨ ਵਿਚੋਂ ਚੋਰੀ ਅਗਲੀ ਖ਼ਬਰ ਰੂਪਨਗਰ ਦੇ 7 ਸਾਲਾ ਤੇਗਬੀਰ ਸਿੰਘ ਨੇ ਰਚਿਆ ਨਵਾਂ ਵਿਸ਼ਵ ਰਿਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।