17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਬੇਲਾ ਵਿਖੇ ਲੋਹੇ ਦੀ ਦੁਕਾਨ ਵਿਚੋਂ ਚੋਰੀ

ਅਜੀਤ ਡੈਸਕ 16-07-2026
ਬੇਲਾ, 15 ਜੁਲਾਈ (ਮਨਜੀਤ ਸਿੰਘ ਸੈਣੀ)-ਖੇਤਰ ਵਿਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ, ਕਿ ਹੁਣ ਚੋਰਾਂ ਨੂੰ ਪੁਲੀਸ ਦਾ ਕੋਈ ਡਰ ਨਹੀਂ ਰਿਹਾ। ਤਾਜ਼ਾ ਮਾਮਲੇ ਵਿਚ ਚੋਰਾਂ ਵਲੋਂ ਬੇਲਾ-ਚਮਕੌਰ ਸਾਹਿਬ ਸੜਕ ‘ਤੇ ਇੱਕ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਚੋਰਾਂ ਨੇ ਇੱਥੇ ਸਥਿਤ ਜੋਗਾ ਸਿੰਘ ਦੀ ਲੋਹੇ ਦੀ ਦੁਕਾਨ ਦੇ ਪਿਛਲੇ ਗੇਟ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਸਾਮਾਨ ਅਤੇ ਨਗਦੀ ‘ਤੇ ਹੱਥ ਸਾਫ਼ ਕਰ ਦਿੱਤਾ, ਜਿਸ ਕਾਰਨ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੀੜਤ ਦੁਕਾਨਦਾਰ ਜੋਗਾ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਦੁਕਾਨ ਅੰਦਰੋਂ ਲੋਹਾ ਕੱਟਣ ਵਾਲੇ ਤਿੰਨ ਕੀਮਤੀ ਗਰਾਂਇਡਰ, ਭਾਰੀ ਮਾਤਰਾ ਵਿਚ ਤਾਂਬੇ ਦੀਆਂ ਕੇਬਲਾਂ ਅਤੇ ਗੱਲੇ ਵਿਚ ਪਈ ਨਗਦੀ ਚੋਰੀ ਕਰ ਲਈ ਗਈ ਹੈ। ਚੋਰੀ ਹੋਏ ਇਸ ਸਾਮਾਨ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਬੇਲਾ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਨੰਬਰਦਾਰ ਹਰਪ੍ਰੀਤ ਸਿੰਘ ਟੋਨੀ ਬੇਲਾ ਨੇ ਦੱਸਿਆ ਕਿ ਅੱਠ ਦਸ ਕਿੱਲੋਮੀਟਰ ਵਿਚ ਦੋ ਪੁਲਿਸ ਚੌਂਕੀਆਂ ਇੱਕ ਪੁਲਿਸ ਥਾਣਾ ਹੈ, ਪ੍ਰੰਤੂ ਫੇਰ ਵੀ ਰੋਜ਼ਾਨਾ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਲੋਕਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਰਾਤ ਨੂੰ ਪੁਲੀਸ ਦੀ ਗਸ਼ਤ ਵਧਾਉਣ ਅਤੇ ਚੋਰਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ। ਚੌਂਕੀ ਇੰਚਾਰਜ ਸੁਦੇਸ਼ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਭਾਈ ਜਸਵੰਤ ਸਿੰਘ ਖਾਲੜਾ ਦੀ ਸੋਚ ਨੂੰ ਹਰ ਘਰ ਤੱਕ ਪਹੁੰਚਾਵਾਂਗੇ-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੱਕੀ ਹਲਾਤਾਂ ’ਚ ਮ੍ਰਿਤਕ ਵਿਅਕਤੀ ਦੀ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।