15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਟੀ. ਬੀ. ਦੇ ਬਚਾਓ ਸੰਬੰਧੀ ਗੰਭੀਰਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 16-07-2026
ਢੇਰ, 15 ਜੁਲਾਈ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵਲੋਂ ਪਿੰਡ ਗੰਭੀਰਪੁਰ ਵਿਖੇ ਟੀ. ਬੀ. ਅਤੇ ਐੱਚ.ਆਈ.ਵੀ. ਦੇ ਬਚਾਓ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ’ਤੇ ਪਹੁੰਚੀ ਹੋਈ ਡਾਕਟਰਾਂ ਦੀ ਟੀਮ ਵਲੋਂ ਜਿੱਥੇ ਟੀ.ਬੀ ਅਤੇ ਐਚ.ਆਈ.ਵੀ. ਦੇ ਬਚਾਓ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਉੱਥੇ ਹੀ ਵੱਖ-ਵੱਖ ਬਿਮਾਰੀਆਂ ਨਾਲ ਸੰਬੰਧਿਤ ਮਰੀਜ਼ਾਂ ਦੇ ਐਕਸਰੇ ਕੀਤੇ ਗਏ ਅਤੇ ਉਹਨਾਂ ਦੇ ਚੈੱਕਅਪ ਦੌਰਾਨ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ’ਤੇ ਸਰਪੰਚ ਐਡਵੋਕੇਟ ਮੀਨਾ ਕਾਲੀਆ ਵਲੋਂ ਪਿੰਡ ਵਿਚ ਲਗਾਏ ਗਏ ਇਸ ਕੈਂਪ ਦੇ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਮੇਲ ਸਿੰਘ ਬੈਂਸ, ਸੁਰਜੀਤ ਸਿੰਘ ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ, ਐਚ.ਓ. ਗਗਨਦੀਪ ਕੌਰ, ਬਲਜੀਤ ਕੌਰ, ਸੁਨੀਤਾ ਦੇਵੀ, ਏ.ਐੱਨ.ਐੱਮ. ਕੁਲਵੰਤ ਕੌਰ, ਅਮਿਤ ਕੁਮਾਰ ਮੇਲ ਵਰਕਰ, ਕੁਲਜੀਤ ਸਿੰਘ, ਬਲਜੀਤ ਕੌਰ ਆਸ਼ਾ ਵਰਕਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਦੀ ਧੜੇਬੰਦੀ ਦਾ ਸੇਕ ਵਰਕਰਾਂ ਤੱਕ ਪੁੱਜਣ ਲੱਗਾ ਅਗਲੀ ਖ਼ਬਰ ਮਿਸ਼ਨ ਟੀ. ਬੀ. ਮੁਕਤ ਪੰਚਾਇਤ ਤਹਿਤ ਪਿੰਡ ਕਲਵਾਂ ’ਚ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।