15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕਾਂਗਰਸ ਦੀ ਧੜੇਬੰਦੀ ਦਾ ਸੇਕ ਵਰਕਰਾਂ ਤੱਕ ਪੁੱਜਣ ਲੱਗਾ

ਅਜੀਤ ਡੈਸਕ 16-07-2026
ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)- ਪੰਜਾਬ ਕਾਂਗਰਸ ਵਿਚ ਚੱਲ ਰਹੀ ਅੰਦਰੂਨੀ ਧੜੇਬੰਦੀ ਦਾ ਅਸਰ ਹੁਣ ਹੇਠਲੇ ਪੱਧਰ ਤੱਕ ਵੀ ਨਜ਼ਰ ਆਉਣ ਲੱਗਾ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀ ਸਿਆਸੀ ਖਿੱਚਤਾਣ ਦਰਮਿਆਨ ਹਲਕਾ ਸ੍ਰੀ ਚਮਕੌਰ ਸਾਹਿਬ ਵਿਚ ਕਾਂਗਰਸ ਦੇ ਦੋ ਧੜਿਆਂ ਵਿਚਾਲੇ ਵਿਵਾਦ ਸਾਹਮਣੇ ਆ ਗਿਆ ਹੈ। ਇਸੇ ਸੰਦਰਭ ਵਿਚ ਪੰਜਾਬ ਕਾਂਗਰਸ ਕਮੇਟੀ ਦੇ ਐਸਸੀ ਵਿੰਗ ਦੇ ਸੂਬਾ ਸਕੱਤਰ ਹਰਪ੍ਰੀਤ ਸਿੰਘ ਨੇ ਚੰਨੀ ਦੇ ਇੱਕ ਸਮਰਥਕ ਵਿਰੁੱਧ ਧਮਕੀਆਂ ਦੇਣ ਅਤੇ ਅਪਮਾਨਜਨਕ ਭਾਸ਼ਾ ਵਰਤਣ ਦੀ ਸ਼ਿਕਾਇਤ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਨੂੰ ਦਿੱਤੀ ਹੈ। ਹਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ, ਵਾਸੀ ਪਿੰਡ ਤੇ ਡਾਕਖ਼ਾਨਾ ਬੇਲਾ, ਹਲਕਾ ਸ੍ਰੀ ਚਮਕੌਰ ਸਾਹਿਬ ਨੇ ਦੋਸ਼ ਲਗਾਇਆ ਹੈ ਕਿ ਚੰਨੀ ਸਮਰਥਕ ਤਾਰਾ ਚੰਦ ਵਾਸੀ ਬੀੜ ਗੁਰੂ ਜੰਡ ਸਾਹਿਬ ਨੇ ਉਨ੍ਹਾਂ ਨੂੰ ਵਟਸਐਪ ਕਾਲ ਕਰਕੇ ਧਮਕੀਆਂ ਦਿੱਤੀਆਂ, ਅਪਮਾਨਜਨਕ ਭਾਸ਼ਾ ਵਰਤੀ ਤੇ ਜਾਨ-ਮਾਲ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਕੀਤਾ। ਰੂਪਨਗਰ ਪ੍ਰੈੱਸ ਕਲੱਬ ਵਿਖੇ ਸੱਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਤਾਰਾ ਚੰਦ ਵਲੋਂ ਕੀਤੀ ਗਈ ਵਟਸਐਪ ਕਾਲ ਦੌਰਾਨ ਇੱਜ਼ਤ ਨੂੰ ਠੇਸ ਪਹੁੰਚਾਉਣ ਵਾਲੇ ਸ਼ਬਦ ਵਰਤੇ ਗਏ ਅਤੇ ਵਾਰ-ਵਾਰ ਧਮਕੀਆਂ ਦਿੱਤੀਆਂ ਗਈਆਂ, ਜਿਸ ਕਾਰਨ ਉਹ ਅਤੇ ਉਨ੍ਹਾਂ ਦਾ ਪਰਿਵਾਰ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਸ ਨੇ ਕਿਹਾ ਕਿ ਤੈਨੂੰ ਰਾਜਾ ਵੜਿੰਗ ਚੜ੍ਹਿਆ ਹੋਇਆ ਹੈ । ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਵਟਸਐਪ ਕਾਲ ਦੀ ਰਿਕਾਰਡਿੰਗ ਅਤੇ ਹੋਰ ਸੰਬੰਧਿਤ ਸਬੂਤ ਮੌਜੂਦ ਹਨ, ਜੋ ਲੋੜ ਪੈਣ ‘ਤੇ ਜਾਂਚ ਏਜੰਸੀਆਂ ਨੂੰ ਸੌਂਪੇ ਜਾਣਗੇ। ਉਨ੍ਹਾਂ ਨੇ ਪੁਲਿਸ ਤੋਂ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਅਤੇ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਦੇ ਸੂਬਾ ਪੱਧਰੀ ਆਗੂ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਬੱਸੀ ਪਠਾਣਾ ਤੋਂ ਟਿਕਟ ਦੇ ਦਾਅਵੇਦਾਰ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਫ਼ੋਨ ਦੌਰਾਨ ਉਨ੍ਹਾਂ ਨੂੰ ਆਪਣੇ ਪਿੰਡ ਬੇਲਾ ਵਿਚ ਨਸ਼ਿਆਂ ਦੇ ਮੁੱਦੇ ਅਤੇ ਟਿਕਟ ਦੀ ਦਾਅਵੇਦਾਰੀ ਨੂੰ ਲੈ ਕੇ ਵੀ ਨਿਸ਼ਾਨਾ ਬਣਾਇਆ ਗਿਆ।
ਤਾਰਾ ਚੰਦ ਨੇ ਦੋਸ਼ਾਂ ਨੂੰ ਕੀਤਾ ਸਿਰੇ ਤੋਂ ਖਾਰਜ-ਦੂਜੇ ਪਾਸੇ ਤਾਰਾ ਚੰਦ ਨੇ ਹਰਪ੍ਰੀਤ ਸਿੰਘ ਦੇ ਸਾਰੇ ਦੋਸ਼ਾਂ ਨੂੰ ਨਿਰਾਧਾਰ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾ ਕੋਈ ਧਮਕੀ ਦਿੱਤੀ ਅਤੇ ਨਾ ਹੀ ਅਪਮਾਨਜਨਕ ਟਿੱਪਣੀ ਕੀਤੀ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਕਾਂਗਰਸ ਦੇ ਅਹੁਦੇਦਾਰ ਰਹੇ ਹਨ ਅਤੇ ਇਸ ਸਮੇਂ ਸਿਰਫ਼ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਵਜੋਂ ਕੰਮ ਕਰ ਰਹੇ ਹਨ।
ਪਿਛਲੀ ਖ਼ਬਰ ਭਾਕਿਯੂ (ਚੜੂਨੀ) ਵਲੋਂ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਟੀ. ਬੀ. ਦੇ ਬਚਾਓ ਸੰਬੰਧੀ ਗੰਭੀਰਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।