15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਨੂਰਪੁਰ ਬੇਦੀ ਵਿਖੇ ਇੰਨਡੋਰ ਸਟੇਡੀਅਮ ਦਾ ਨਿਰਮਾਣ ਜੰਗੀ ਪੱਧਰ ’ਤੇ ਸ਼ੁਰੂ

ਅਜੀਤ ਡੈਸਕ 16-07-2026
ਨੂਰਪੁਰ ਬੇਦੀ, 15 ਜੁਲਾਈ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਬੀਤੇ ਦਿਨੀ ਨੂਰਪੁਰ ਬੇਦੀ ਵਿਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਇੰਨਡੋਰ ਸਟੇਡੀਅਮ ਬਣਾਉਣ ਦਾ ਐਲਾਨ ਹੋਣ ਤੋਂ ਬਾਅਦ ਹੁਣ ਇਸ ਪ੍ਰੋਜੈਕਟ ਦਾ ਨਿਰਮਾਣ ਕੰਮ ਜੰਗੀ ਪੱਧਰ ‘ਤੇ ਸ਼ੁਰੂ ਹੋ ਗਿਆ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਖੇਤਰ ਦੇ ਨੌਜਵਾਨ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮਿਲਣਗੀਆਂ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਬਿਹਤਰ ਮੰਚ ਉਪਲਬਧ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਨੂਰਪੁਰ ਬੇਦੀ ਦਾ ਇਹ ਇੰਨਡੋਰ ਸਟੇਡੀਅਮ ਉਸੇ ਸੋਚ ਦਾ ਹਿੱਸਾ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਹਲਕਾ ਰੂਪਨਗਰ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਆਉਣ ਵਾਲੇ ਸਮੇਂ ਵਿਚ ਵੀ ਹਲਕੇ ਵਿਚ ਖੇਡਾਂ ਦੇ ਵਿਕਾਸ ਲਈ ਹੋਰ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿਚ ਆਪਣਾ ਭਵਿੱਖ ਬਣਾ ਸਕਣ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਮਹਾਂਨਗਰ ਦੇ ਆਲੇ-ਦੁਆਲੇ ਤੇ ਅੰਦਰੂਨੀ ਹਿੱਸਿਆਂ ’ਚ ਸੁਰੱਖਿਆ ਪ੍ਰਬੰਧ ਸਖ਼ਤ ਵੱਖ-ਵੱ... ਅਗਲੀ ਖ਼ਬਰ ਨਹੀਂ ਨਿੱਕਲ ਰਿਹਾ ਮੋਰਿੰਡਾ ’ਚ ਸਫ਼ਾਈ ਦਾ ਕੋਈ ਹੱਲ, ਲੋਕਾਂ ਦਾ ਜਿਊਣਾ ਹੋਇਆ ਦੁੱਭਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।