10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭਗਵਾਨ ਜਗਨਨਾਥ ਜੀ ਦੀ ਵਿਸ਼ਾਲ ਰੱਥ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ

ਅਜੀਤ ਡੈਸਕ 17-07-2026
ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਵਿਚ ਭਗਵਾਨ ਜਗਨਨਾਥ ਜੀ ਦੀ ਵਿਸ਼ਾਲ ਰੱਥ ਯਾਤਰਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ। ਇਸ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਦਿਆਂ ਭਗਵਾਨ ਜਗਨਨਾਥ ਜੀ ਦੇ ਜੈਕਾਰਿਆਂ ਨਾਲ ਮਾਹੌਲ ਨੂੰ ਭਗਤੀ ਮਈ ਬਣਾ ਦਿੱਤਾ। ਰਥ ਯਾਤਰਾ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਇਸਕਾਨ ਚੰਡੀਗੜ੍ਹ ਤੋਂ ਪਹੁੰਚੇ ਸ਼ਿਆਮਾ ਪ੍ਰਸਾਦ ਦਾਸ ਨੇ ਕਿਹਾ ਕਿ ਭਗਵਾਨ ਜਗਨਨਾਥ ਦਾ ਸੰਦੇਸ਼ ਮਨੁੱਖ ਨੂੰ ਪ੍ਰੇਮ, ਭਾਈਚਾਰੇ ਅਤੇ ਅਧਿਆਤਮਕ ਜੀਵਨ ਨਾਲ ਜੋੜਦਾ ਹੈ। ਉਨ੍ਹਾਂ ਦੱਸਿਆ ਕਿ ਰੂਪਨਗਰ ਵਿਚ ਸ਼ੁਰੂ ਹੋਏ ਇਸਕਾਨ ਸੈਂਟਰ ਵਿਚ ਹਰ ਵਰਗ ਅਤੇ ਧਰਮ ਦਾ ਵਿਅਕਤੀ ਆ ਕੇ ਅਧਿਆਤਮਕ ਗਿਆਨ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਹਰਿਨਾਮ ਸੰਕੀਰਤਨ ਅਤੇ ਅਜਿਹੇ ਧਾਰਮਿਕ ਸਮਾਗਮਾਂ ਨਾਲ ਜੁੜਨ ਦੀ ਅਪੀਲ ਵੀ ਕੀਤੀ। ਰੱਥ ਯਾਤਰਾ ਦੌਰਾਨ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਪ੍ਰਸਾਦ ਦੀ ਸੇਵਾ ਕੀਤੀ ਗਈ। ਭਗਤੀ ਮਈ ਮਾਹੌਲ ਵਿਚ ਨਿਕਲੀ ਇਸ ਯਾਤਰਾ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਭਗਵਾਨ ਜਗਨਨਾਥ ਜੀ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਰੂਪ ਨਗਰ ਦੇ ਚੇਅਰਮੈਨ ਭਾਗ ਸਿੰਘ ਮਦਾਨ, ਭਾਜਪਾ ਆਗੂ ਜਗਦੀਸ਼ ਚੰਦਰ ਕਾਜਲਾ , ‘ਆਪ’ ਯੂਥ ਵਿੰਗ ਆਗੂ ਚੇਤਨ ਕਾਲੀਆ, ਕੌਂਸਲਰ ਅੰਮ੍ਰਿਤਪਾਲ ਸਿੰਘ ਸਮੇਤ ਵੱਖ ਵੱਖ ਕੌਂਸਲਰ ਤੇ ਹੋਰ ਆਗੂ ਸ਼ਹਿਰ ਦੀਆਂ ਵੱਡੀ ਗਿਣਤੀ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ ।

ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹਲਕਾ ਵਿਧਾਇਕ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਗ਼ੈਰਕਾਨੂੰਨੀ ਖਣਨ ਦੇ ਮਾਮਲੇ ‘ਚ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।