10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹਲਕਾ ਵਿਧਾਇਕ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 17-07-2026
ਮੋਰਿੰਡਾ, 16 ਜੁਲਾਈ (ਤਰਲੋਚਨ ਸਿੰਘ ਕੰਗ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਹਰਬੰਸ ਕੌਰ ਦੀ ਅਗਵਾਈ ਹੇਠ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵਲੋਂ ਮਾਵਾਂ ਧੀਆਂ ਯੋਜਨਾ ਦੇ ਫਾਰਮ ਭਰਨ ਸਮੇਂ ਵਾਈ-ਫਾਈ ਸਬੰਧੀ ਆ ਰਹੀ ਸਮੱਸਿਆ ਨੂੰ ਲੈ ਕੇ ਹਲਕਾ ਵਿਧਾਇਕ ਨੂੰ ਸਵਾਲ ਕੀਤਾ ਗਿਆ ਸੀ, ਜਿਸ ‘ਤੇ ਹਲਕਾ ਵਿਧਾਇਕ ਦੇ ਜਵਾਬ ਦੇਣ ਦੇ ਰਵੱਈਏ ਤੋਂ ਵਰਕਰਾਂ ਵਿਚ ਰੋਸ ਪੈਦਾ ਹੋ ਗਿਆ। ਉਨ੍ਹਾਂ ਹਲਕਾ ਵਿਧਾਇਕ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕਿਸੇ ਵੀ ਕਿਸਮ ਦੀ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਕੌਰ ਬਰਿਆਲੀ, ਮਨਜੀਤ ਕੌਰ ਛੱਜੂ ਮਾਜਰਾ, ਕਮਲਜੀਤ ਕੌਰ, ਸਵਰਨਜੀਤ ਕੌਰ ਤੇ ਸੰਤੋਸ਼ ਰਾਣੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਭਾਜਪਾ ਨੇ ‘ਸਵੱਛ ਭਾਰਤ ਮੁਹਿੰਮ’ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਫ਼ਾਈ ਮੁਹਿੰਮ ਚਲਾਈ ਅਗਲੀ ਖ਼ਬਰ ਭਗਵਾਨ ਜਗਨਨਾਥ ਜੀ ਦੀ ਵਿਸ਼ਾਲ ਰੱਥ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।