10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਕਾਰਗਿਲ ਸ਼ਹੀਦ ਨਿਰੰਜਨ ਸਿੰਘ ਬਾੜੀਆਂ ਦੀ ਪਤਨੀ ਮਨਜੀਤ ਕੌਰ ਦਾ ਸਨਮਾਨ

ਅਜੀਤ ਡੈਸਕ 17-07-2026
ਨੂਰਪੁਰ ਬੇਦੀ, 16 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਕਾਰਗਿਲ ਵਿਜੇ ਦਿਵਸ ਦੇ ਸਬੰਧ ਵਿਚ ਭਾਰਤੀ ਫ਼ੌਜ ਵਲੋਂ ਦਿੱਲੀ ਤੋਂ ਕਾਰਗਿਲ ਤੱਕ ਕੱਢੀ ਜਾ ਰਹੀ ‘ਸ਼ੌਰਿਆ ਵਿਜੇ ਮੋਟਰਸਾਈਕਲ ਯਾਤਰਾ’ ਦੇ ਚੰਡੀਮੰਦਰ ਪਹੁੰਚਣ ‘ਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕਾਰਗਿਲ ਯੁੱਧ ਦੇ ਵੀਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਕਾਰਗਿਲ ਯੁੱਧ ਵਿਚ ਦੇਸ਼ ਦੀ ਰੱਖਿਆ ਲਈ ਬਲੀਦਾਨ ਦੇਣ ਵਾਲੇ ਸ਼ਹੀਦ ਹਵਲਦਾਰ ਨਿਰੰਜਨ ਸਿੰਘ ਦੀ ਧਰਮ ਪਤਨੀ ਮਨਜੀਤ ਕੌਰ, ਵਾਸੀ ਪਿੰਡ ਬਾੜੀਆਂ, ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਫ਼ੌਜੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਦਿਆਂ ਸ਼ਹੀਦ ਦੇ ਅਦੁੱਤੀ ਬਲੀਦਾਨ ਨੂੰ ਨਮਨ ਕੀਤਾ ਅਤੇ ਕਿਹਾ ਕਿ ਦੇਸ਼ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਦਾ ਰਿਣੀ ਰਹੇਗਾ। ਅਧਿਕਾਰੀਆਂ ਨੇ ਕਿਹਾ ਕਿ ‘ਸ਼ੌਰਿਆ ਵਿਜੇ ਯਾਤਰਾ’ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਕਾਰਗਿਲ ਯੁੱਧ ਦੇ ਇਤਿਹਾਸ, ਭਾਰਤੀ ਸੈਨਿਕਾਂ ਦੀ ਬਹਾਦਰੀ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਜੋੜਨਾ ਹੈ। ਇਹ ਯਾਤਰਾ ਦੇਸ਼ਵਾਸੀਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਉਣ ਲਈ ਪ੍ਰੇਰਿਤ ਕਰਦੀ ਹੈ। ਸਮਾਗਮ ਦੌਰਾਨ ਮੌਜੂਦ ਫ਼ੌਜੀ ਅਧਿਕਾਰੀਆਂ ਅਤੇ ਸ਼ਹੀਦ ਪਰਿਵਾਰਾਂ ਨੇ ਕਾਰਗਿਲ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਉਨ੍ਹਾਂ ਦੇ ਬਲੀਦਾਨ ਨੂੰ ਹਮੇਸ਼ਾ ਯਾਦ ਰੱਖਣ ਦਾ ਸੰਕਲਪ ਦੁਹਰਾਇਆ। ਇਸ ਮੌਕੇ ਲੈਫ਼ਟੀਨੈਂਟ ਜਨਰਲ ਪੁਸ਼ਪਿੰਦਰ ਸਿੰਘ ਦੀ ਧਰਮ ਪਤਨੀ ਸਮੇਤ ਹੋਰ ਵੀ ਫ਼ੌਜੀ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਦੇ ਵਿਦਿਆਰਥੀ ਨੇ ਬਣਾਈ ਸਟਾਰਟਅੱਪ ਕੰਪਨੀ ਅਗਲੀ ਖ਼ਬਰ ਰੂਪਨਗਰ ਵਿਚ ਜ਼ਖ਼ਮੀ ਤੇ ਬਿਮਾਰ ਸਾਂਢਾਂ ਨੂੰ ਗਊਸ਼ਾਲਾ ਪਹੁੰਚਾ ਕੇ ਇਲਾਜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।