10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਪਿੰਡਾਂ ‘ਚ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਬਾਰੇ ਕੀਤਾ ਜਾਗਰੂਕ

ਅਜੀਤ ਡੈਸਕ 17-07-2026
ਪੁਰਖਾਲੀ, 16 ਜੁਲਾਈ (ਅੰਮ੍ਰਿਤਪਾਲ ਸਿੰਘ ਬੰਟੀ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ, ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੀ ਅਗਵਾਈ ਹੇਠ ਆਯੁਸ਼ਮਾਨ ਆਰੋਗਿਆ ਕੇਂਦਰ ਅਕਬਰਪੁਰ ਦੀ ਟੀਮ ਵਲੋਂ ਵੱਖ-ਵੱਖ ਪਿੰਡਾਂ ਵਿਖੇ ਡਰਾਈ ਡੇਅ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਘਰ-ਘਰ ਬੁਖ਼ਾਰ ਸਰਵੇਖਣ, ਕੰਟੇਨਰ ਸਰਵੇਖਣ ਅਤੇ ਐਂਟੀ ਲਾਰਵਾ ਸਪਰੇਅ ਕੀਤਾ ਗਿਆ। ਸਟਾਫ਼ ਮੈਂਬਰਾਂ ਵਿਚ ਸੈਨੀਟਰੀ ਇੰਸਪੈਕਟਰ ਜਗਤਾਰ ਸਿੰਘ ਅਤੇ ਹੈਲਥ ਵਰਕਰ ਹਰਜੀਤ ਸਿੰਘ ਨੇ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ, ਪਾਣੀ ਵਾਲੇ ਬਰਤਨਾਂ ਨੂੰ ਸੁੱਕਾ ਰੱਖਣ ਤੇ ਮੱਛਰਾਂ ਨੂੰ ਵਧਣ ਤੋਂ ਰੋਕਣ ਲਈ ਜ਼ਰੂਰੀ ਸਲਾਹਾਂ ਦਿੱਤੀਆਂ ਗਈਆਂ ਅਤੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ।
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਦੇ ਵਿਦਿਆਰਥੀ ਨੇ ਬਣਾਈ ਸਟਾਰਟਅੱਪ ਕੰਪਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।