10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭਾਜਪਾ ਆਗੂਆਂ ਨੇ ਨੰਗਲ ਡੈਮ ਰੇਲਵੇ ਸਟੇਸ਼ਨ ਦੀ ਕੀਤੀ ਸਫ਼ਾਈ

ਅਜੀਤ ਡੈਸਕ 17-07-2026
ਨੰਗਲ, 16 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ, ਪ੍ਰੀਤਮ ਸਿੰਘ ਬਰਾਰੀ)-ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਦੀ ਅਗਵਾਈ ‘ਚ ਅੱਜ ਭਾਜਪਾ ਆਗੂਆਂ ਨੇ ਨੰਗਲ ਡੈਮ ਰੇਲਵੇ ਸਟੇਸ਼ਨ ‘ਤੇ ਸਫ਼ਾਈ ਕੀਤੀ। ਡਾ. ਸੁਭਾਸ਼ ਸ਼ਰਮਾ ਨੇ ਖ਼ੁਦ ਰੇਲ ਟਰੈਕ ਤੋਂ ਪਲਾਸਟਿਕ ਕਚਰਾ ਇਕੱਤਰ ਕੀਤਾ । ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾ. ਸ਼ਰਮਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਜਿਹੜੇ 17 ਜੁਲਾਈ ਨੂੰ ਜਲੰਧਰ ਕੈਂਟ ਪਹੁੰਚ ਕੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਨਮੂਨੇ ਦਾ ਰੇਲਵੇ ਸਟੇਸ਼ਨ ਬਣਾਇਆ ਹੈ । ਇਸ ਮੌਕੇ ਡਾ. ਪਰਮਿੰਦਰ ਸ਼ਰਮਾ, ਮੰਡਲ ਪ੍ਰਧਾਨ ਹਰਮਨਜੀਤ ਸਿੰਘ ਪ੍ਰਿੰਸ, ਕੌਂਸਲਰ ਰਣਜੀਤ ਲੱਕੀ, ਕੌਂਸਲਰ ਡਾ. ਰਜਿੰਦਰ ਕੁਮਾਰ, ਮੋਹਿਤ ਸ਼ਰਮਾ ਪਿੰਡ ਢੇਰ , ਮੁਕੇਸ਼ ਨੱਡਾ, ਵਿਕਰਾਂਤ ਪਰਮਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਕੇਸ਼ ਸ਼ਰਮਾ , ਹਰਪਾਲ ਰਾਣਾ ਤੇ ਕੌਂਸਲਰ ਮੈਡਮ ਕਪਿਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੀ ਅਧਿਆਪਕਾਂ ਰਾਜ ਰਾਣੀ ਨੂੰ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।