10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਖ਼ਾਲਸਾ ਸਕੂਲ ਦੀ ਅਧਿਆਪਕਾਂ ਰਾਜ ਰਾਣੀ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤ ਡੈਸਕ 17-07-2026
ਸ੍ਰੀ ਚਮਕੌਰ ਸਾਹਿਬ, 16 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਿੰਦੀ ਅਧਿਆਪਕਾ ਸ਼੍ਰੀਮਤੀ ਰਾਜ ਰਾਣੀ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। 30 ਜੂਨ ਨੂੰ ਛੁੱਟੀਆਂ ਦੌਰਾਨ ਲਗਪਗ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਸੇਵਾ ਮੁਕਤ ਹੋਏ ਸ੍ਰੀਮਤੀ ਰਾਜ ਰਾਣੀ ਦੇ ਸਨਮਾਨ ਵਿਚ ਕਰਵਾਏ ਵਿਦਾਇਗੀ ਸਮਾਰੋਹ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਕਿਰਨਜੋਤ ਕੌਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਰਬੰਸ ਸਿੰਘ ਕੰਧੋਲਾ ਨੇ ਸ਼ਿਰਕਤ ਕੀਤੀ ਤੇ ਉਨ੍ਹਾਂ ਰਾਜ ਰਾਣੀ ਵਲੋਂ ਸਕੂਲ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਕਿਰਨਜੋਤ ਕੌਰ ਨੇ ਕਿਹਾ ਕਿ ਰਾਜ ਰਾਣੀ ਨੇ ਇਸ ਸਕੂਲ ਵਿਚ ਅਪ੍ਰੈਲ 1997 ਵਿਚ ਬਤੌਰ ਹਿੰਦੀ ਅਧਿਆਪਕਾ ਸੇਵਾ ਆਰੰਭ ਕੀਤੀ, ਉਨ੍ਹਾਂ ਆਪਣੀ 30 ਵਰ੍ਹਿਆਂ ਦੀਆਂ ਸੇਵਾਵਾਂ ਇਸੇ ਸਕੂਲ ਵਿਚ ਪੂਰੀ ਤਨਦੇਹੀ ਨਾਲ ਨਿਭਾਈਆਂ ਹਨ, ਜਿਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਵਿਚ ਪੂਰਾ ਯੋਗਦਾਨ ਪਾਇਆ ਹੈ। ਇਸ ਮੌਕੇ ਸਾਥੀ ਅਧਿਆਪਕਾ ਨੇ ਮੈਡਮ ਰਾਜ ਰਾਣੀ ਨੂੰ ਸ਼ਾਨਦਾਰ ਤੋਹਫ਼ੇ ਤੇ ਸੰਸਥਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਆਸ਼ਾ ਸੈਣੀ ਨੇ ਜਿੱਤਿਆ 10 ਮੀਟਰ ਏਅਰ ਪਿਸਟਲ ਮੁਕਾਬਲਿਆਂ ’ਚ ਸੋਨ ਤਗਮਾ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਨੰਗਲ ਡੈਮ ਰੇਲਵੇ ਸਟੇਸ਼ਨ ਦੀ ਕੀਤੀ ਸਫ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।