05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸ੍ਰੀ ਅਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨ ਦਾ ਪ੍ਰਧਾਨ ਮੰਤਰੀ ਮੋਦੀ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਲੋਕ ਅਰਪਣ

ਅਜੀਤ ਡੈਸਕ 18-07-2026
ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਛਾਉਣੀ ਫੇਰੀ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦਾ ਰੇਲਵੇ ਸਟੇਸ਼ਨ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਲੋਕ ਅਰਪਣ ਕਰ ਦਿੱਤਾ ਗਿਆ। ਇਸ ਸਮਾਗਮ ਵਿਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਬੋਲਦਿਆਂ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ਼ ਕੇਂਦਰ ਦੀ ਮੋਦੀ ਸਰਕਾਰ ਨਾਲ ਹੀ ਸੰਭਵ ਹੈ। ਇਸ ਲਈ ਪੰਜਾਬ ਵਿਚ ਭਾਜਪਾ ਦੀ ਸਰਕਾਰ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਅੰਮ੍ਰਿਤ ਭਾਰਤ ਯੋਜਨਾ ਤਹਿਤ ਦੇਸ਼ ਦੇ 75 ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰ ਰਹੇ ਹਨ।ਜਿਨ੍ਹਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਰੇਲਵੇ ਸਟੇਸ਼ਨ ਵਿਰਾਸਤੀ ਦਿੱਖ ਵਾਲਾ ਹੈ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ਦੀ ਜਾਹੋ-ਜਲਾਲ ਦੀ ਕਹਾਣੀ ਆਪਣੇ ਆਪ ਨਜ਼ਰ ਆਉਂਦੀ ਹੈ।ਇਸ ਤੋਂ ਬਾਅਦ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਡਾ. ਪਰਮਿੰਦਰ ਸ਼ਰਮਾ, ਭਾਜਪਾ ਦੇ ਸਾਬਕਾ ਸੂਬਾ ਸਕੱਤਰ ਅਰਵਿੰਦ ਮਿੱਤਲ, ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਆਦਿ ਨੇ ਹਾਜ਼ਰ ਹੋ ਕੇ ਰੇਲਵੇ ਸਟੇਸ਼ਨ ਦੇ ਉਦਘਾਟਨ ਮੌਕੇ ਸਮੁੱਚੇ ਇਲਾਕਾ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਵੀ ਕੀਤਾ।ਇਸ ਤੋਂ ਪਹਿਲਾਂ ਅੰਬਾਲਾ ਡਵੀਜ਼ਨ ਦੇ ਸੀਨੀਅਰ ਡੀ.ਸੀ.ਐਮ. ਜ਼ਸਨਜੋਤ ਸਿੰਘ ਨੇ ਦੱਸਿਆ ਕਿ 22 ਕਰੋੜ 20 ਲੱਖ ਦੀ ਲਾਗਤ ਨਾਲ ਇਸ ਰੇਲਵੇ ਸਟੇਸ਼ਨ ਦਾ ਨਵੀਨੀਕਰਨ ਕੀਤਾ ਗਿਆ ਹੈ।ਜਿਸ ਵਿਚ ਰੇਲਵੇ ਸਟੇਸ਼ਨ ਨੂੰ ਚੌੜਾ ਕਰਨਾ, ਦੋ ਪਲੇਟਫ਼ਾਰਮ, ਤਿੰਨ ਆਧੁਨਿਕ ਮੁਸਾਫ਼ਰ ਖ਼ਾਨੇ, ਪਾਰਕਿੰਗ, ਸੁੰਦਰ ਪਾਰਕ, 30 ਮੀਟਰ ਉੱਚਾ ਤਿਰੰਗਾ ਸਮੇਤ ਦੋ ਲਿਫ਼ਟਾਂ ਸਮੇਤ ਹੋਰ ਸਹੂਲਤਾਂ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਰੇਲਵੇ ਵਲੋਂ ਇੱਕ ਨਵੀਂ ਰੇਲ ਗੱਡੀ ਵੀ ਸ਼ੁਰੂ ਕੀਤੀ ਗਈ ਹੈ।ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸਮਾਗਮ ਵੀ ਪੇਸ਼ ਕੀਤਾ ਗਿਆ।ਅੰਤ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਉਦਘਾਟਨ ਵਾਲੀ ਰਸ਼ਮ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵਲੋਂ ਨਿਭਾਈ ਗਈ। ਇਸ ਮੌਕੇ ਮੁਕੇਸ਼ ਨੱਡਾ, ਭਾਜਪਾ ਦੇ ਜ਼ਿਲ੍ਹਾ ਬੁਲਾਰੇ ਬਲਰਾਮ ਪਰਾਸ਼ਰ, ਰੰਗਾ ਪਰਾਸ਼ਰ, ਮੋਹਿਤ ਸ਼ਰਮਾ, ਦਲਜੀਤ ਸਿੰਘ ਮਾਂਗੇਵਾਲ, ਵਪਾਰ ਮੰਡਲ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ, ਆਤਮਾ ਸਿੰਘ ਘੱਟੀਵਾਲ, ਗੁਰਵਿੰਦਰ ਸਿੰਘ ਹੈਪੀ, ਸੰਜੇ ਮਹਿਤਾ, ਹਰਮਨਜੀਤ ਸਿੰਘ ਪ੍ਰਿੰਸ, ਅੰਮ੍ਰਿਤ ਲਾਲ ਘੋਗਾ, ਅਨਿਲ ਸ਼ਰਮਾ, ਅਜੇ ਰਾਣਾ, ਜਗਦੀਪ ਚੰਦ ਪਿੰਕੂ, ਪ੍ਰੇਮ ਦੱਤ ਸ਼ਰਮਾ, ਡਾ. ਦਿਨੇਸ਼ ਜੋਸ਼ੀ, ਪੱਪੂ ਸ਼ਰਮਾ, ਗੁਰਚਰਨ ਸਿੰਘ ਸ਼ਾਦੀ, ਪ੍ਰਦੀਪ ਕੋਟਲਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੂਪਨਗਰ ਦੇ ਸੀਨੀਅਰ ਸਿਟੀਜ਼ਨਾਂ ਨੇ ਕੀਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਅਗਲੀ ਖ਼ਬਰ 1912 ਹੈਲਪਲਾਈਨ ’ਤੇ ਹੈਲਪ ਨਹੀਂ ਮਿਲਦੀ, ਸ਼ਿਕਾਇਤ ਕੇਂਦਰ ’ਚ ਸ਼ਿਕਾਇਤ ਨਹੀਂ ਸੁਣੀ ਜਾਂਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।