05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੂਪਨਗਰ ਦੇ ਸੀਨੀਅਰ ਸਿਟੀਜ਼ਨਾਂ ਨੇ ਕੀਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ

ਅਜੀਤ ਡੈਸਕ 18-07-2026
ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸੀਨੀਅਰ ਸਿਟੀਜ਼ਨਜ਼ ਕੌਂਸਲ, ਰੂਪਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਦੇ ਯਤਨਾਂ ਸਦਕਾ ਰੂਪਨਗਰ ਦੇ ਬਜ਼ੁਰਗਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਧਾਰਮਿਕ ਯਾਤਰਾ ਕੀਤੀ। ਯਾਤਰਾ ਦੌਰਾਨ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਜਲਿ੍ਹਆਂਵਾਲਾ ਬਾਗ ਅਤੇ ਸ੍ਰੀ ਰਾਮ ਤੀਰਥ (ਭਗਵਾਨ ਵਾਲਮੀਕੀ ਮੰਦਰ) ਸਮੇਤ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਵਾਘਾ ਸਰਹੱਦ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਪੇਸ਼ ਕੀਤੀ ਜਾਣ ਵਾਲੀ ਰਿਟਰੀਟ ਸਮਾਰੋਹ ਵੀ ਦੇਖਿਆ। ਯਾਤਰਾ ਰਵਾਨਾ ਹੋਣ ਸਮੇਂ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਦੇ ਕੇ ਰਵਾਨਾ ਕੀਤਾ, ਜਦਕਿ ਵਾਪਸੀ ’ਤੇ ਮਾਰਕੀਟ ਕਮੇਟੀ ਰੂਪਨਗਰ ਦੇ ਚੇਅਰਮੈਨ ਭਾਗ ਸਿੰਘ ਮਦਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੌਂਸਲ ਦੇ ਐਡੀਟਰ ਇੰਜੀ. ਦੀਦਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੋਲਵੋ ਏ.ਸੀ. ਬੱਸ, ਏ.ਸੀ. ਰਿਹਾਇਸ਼ ਅਤੇ ਖਾਣ-ਪੀਣ ਦਾ ਵਧੀਆ ਪ੍ਰਬੰਧ ਕੀਤਾ ਗਿਆ, ਜਿਸ ਦੀ ਯਾਤਰੀਆਂ ਨੇ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਬਜ਼ੁਰਗਾਂ ਨੇ ਧਾਰਮਿਕ ਦਰਸ਼ਨਾਂ ਦੇ ਨਾਲ-ਨਾਲ ਆਪਸੀ ਵਿਚਾਰ ਵੀ ਸਾਂਝੇ ਕੀਤੇ। ਟੂਰ ਕੋਆਰਡੀਨੇਟਰ ਲਖਵਿੰਦਰ ਸਿੰਘ ਦਾ ਯੋਗਦਾਨ ਵੀ ਸ਼ਲਾਘਾਯੋਗ ਰਿਹਾ। ਇਸ ਮੌਕੇ ਸੁਰਿੰਦਰ ਸਿੰਘ ਤੋਗੜ ਅਤੇ ਜ਼ਿਲ੍ਹਾ ਬੁੱਧੀਜੀਵੀ ਵਿੰਗ ਦੇ ਚੇਅਰਮੈਨ ਸੁਰਜਨ ਸਿੰਘ ਨੇ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਲਈ ਸ਼ੁਰੂ ਕੀਤੀ ਇਸ ਯੋਜਨਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨਜ਼ ਕੌਂਸਲ ਭਵਿੱਖ ਵਿਚ ਵੀ ਬਜ਼ੁਰਗਾਂ ਦੀ ਭਲਾਈ ਅਤੇ ਸਰਗਰਮ ਭਾਗੀਦਾਰੀ ਲਈ ਕੰਮ ਕਰਦੀ ਰਹੇਗੀ।
ਪਿਛਲੀ ਖ਼ਬਰ ਜਸਵੰਤ ਸਿੰਘ ਖਾਲੜਾ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਰਾਜਪਾਲ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨ ਦਾ ਪ੍ਰਧਾਨ ਮੰਤਰੀ ਮੋਦੀ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।