05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਜਸਵੰਤ ਸਿੰਘ ਖਾਲੜਾ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਰਾਜਪਾਲ ਨੂੰ ਭੇਜਿਆ ਮੰਗ ਪੱਤਰ

ਅਜੀਤ ਡੈਸਕ 18-07-2026
ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਭੇਜ ਕੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਅਤੇ ਜ਼ਮਾਨਤ ‘ਤੇ ਆ ਕੇ ਫ਼ਰਾਰ ਦੱਸੇ ਜਾਂਦੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੰਗ ਪੱਤਰ ਵਿਚ ਕਿਹਾ ਗਿਆ ਕਿ ਸਾਲ 1995 ਵਿਚ ਜਸਵੰਤ ਸਿੰਘ ਖਾਲੜਾ ਨੂੰ ਗੈਰ-ਕਾਨੂੰਨੀ ਤਸ਼ੱਦਦ ਤੋਂ ਬਾਅਦ ਕਤਲ ਕੀਤਾ ਗਿਆ ਸੀ। ਇਸ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਡੀ. ਐੱਸ. ਪੀ. ਜਸਪਾਲ ਸਿੰਘ, ਇੰਸਪੈਕਟਰ ਜਸਬੀਰ ਸਿੰਘ, ਇੰਸਪੈਕਟਰ ਸਤਨਾਮ ਸਿੰਘ ਅਤੇ ਹੋਰ ਸਬੰਧਿਤ ਅਧਿਕਾਰੀਆਂ ਦੀ ਭਾਲ ਕਰਕੇ ਅਦਾਲਤੀ ਹੁਕਮਾਂ ਅਨੁਸਾਰ ਸਜ਼ਾ ‘ਤੇ ਅਮਲ ਕਰਵਾਇਆ ਜਾਵੇ। ਆਗੂਆਂ ਨੇ ਕਿਹਾ ਕਿ ਇਸ ਨਾਲ ਭਵਿੱਖ ਵਿਚ ਕੋਈ ਵੀ ਅਧਿਕਾਰੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦੀ ਹਿੰਮਤ ਨਹੀਂ ਕਰੇਗਾ। ਇਸ ਮੌਕੇ ਕੁਲਦੀਪ ਸਿੰਘ ਭਾਗੋਵਾਲ, ਸੂਬੇਦਾਰ ਅਵਤਾਰ ਸਿੰਘ, ਮੁਖ਼ਤਿਆਰ ਸਿੰਘ ਖ਼ਾਲਸਾ, ਪਰਬ ਦਿਆਲ ਸਿੰਘ, ਕੁਲਵੰਤ ਸਿੰਘ, ਗੁਰਮੁਖ ਸਿੰਘ, ਪ੍ਰਿੰਸੀਪਲ ਸੁਰਿੰਦਰ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਸੋਤਲ, ਬਾਬਾ ਦਿਲਬਾਗ ਸਿੰਘ, ਜਸਵਿੰਦਰ ਸਿੰਘ, ਰਮਿੰਦਰ ਸਿੰਘ ਚਨਾਲੋ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਯੂ. ਐੱਸ. ਐੱਮ. ਐੱਸ. ਅਤੇ ਆਫ਼ਸ਼ੋਰ ਮਾਰਕੀਟਰਜ਼ ਵਿਚਕਾਰ ਸਮਝੌਤਾ ਸਹਿਮਤੀ ਪੱਤਰ ’ਤੇ ਹਸਤਾਖਰ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੂਪਨਗਰ ਦੇ ਸੀਨੀਅਰ ਸਿਟੀਜ਼ਨਾਂ ਨੇ ਕੀਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।