05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਮਮਤਾ ਦਿਵਸ ਮਨਾਇਆ

ਅਜੀਤ ਡੈਸਕ 18-07-2026
ਸ਼੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ.ਹਰਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਹਫ਼ਤਾਵਾਰੀ ਟੀਕਾਕਰਨ ਤਹਿਤ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਨਵਜਨਮੇ ਤੇ ਛੋਟੇ ਬੱਚਿਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਲੋੜੀਂਦੇ ਟੀਕੇ ਲਗਾਏ ਗਏ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ, ਪੋਸ਼ਣ, ਸਫ਼ਾਈ ਤੇ ਸਮੇਂ ਸਿਰ ਟੀਕਾਕਰਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਅਪਰਾਜਿਤਾ ਧਰਮਾਣੀ ਨੇ ਪਰਿਵਾਰ ਨਿਯੋਜਨ ਸੰਬੰਧੀ ਜਾਗਰੂਕਤਾ ਪੈਦਾ ਕਰਦਿਆਂ ਕਿਹਾ ਕਿ ਪਰਿਵਾਰ ਨਿਯੋਜਨ ਇੱਕ ਅਜਿਹਾ ਉਪਰਾਲਾ ਹੈ, ਜਿਸ ਰਾਹੀਂ ਹਰ ਜੋੜਾ ਆਪਣੀ ਇੱਛਾ ਅਨੁਸਾਰ ਬੱਚਿਆਂ ਦੀ ਗਿਣਤੀ ਅਤੇ ਦੋ ਬੱਚਿਆਂ ਵਿਚਕਾਰ ਉਚਿੱਤ ਸਮੇਂ
ਦਾ ਫ਼ਾਸਲਾ ਤੈਅ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਮਾਂ ਅਤੇ ਬੱਚੇ ਦੀ ਸਿਹਤ ਬਿਹਤਰ ਰਹਿੰਦੀ ਹੈ ਤੇ ਪਰਿਵਾਰ ਨੂੰ ਆਰਥਿਕ ਤੇ ਸਮਾਜਿਕ ਤੌਰ ‘ਤੇ ਵੀ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਵਿਚਕਾਰ ਸਹੀ ਅੰਤਰ ਰੱਖਣ ਨਾਲ ਜਣੇਪੇ ਦੌਰਾਨ ਮਹਿਲਾਵਾਂ ਨੂੰ ਹੋਣ ਵਾਲੇ ਸਿਹਤ ਖ਼ਤਰਿਆਂ ‘ਚ ਕਮੀ ਆਉਂਦੀ ਹੈ ਅਤੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਵੀ ਅਨੁਕੂਲ ਮਾਹੌਲ ਮਿਲਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਰਿਵਾਰ ਨਿਯੋਜਨ ਨਾਲ ਜੁੜੀਆਂ ਗ਼ਲਤ ਧਾਰਨਾਵਾਂ ਤੋਂ ਬਚਦੇ ਹੋਏ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਡਾ.ਅਪਰਾਜਿਤਾ ਧਰਮਾਣੀ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ‘ਚ ਪਰਿਵਾਰ ਨਿਯੋਜਨ ਲਈ ਸਥਾਈ ਅਤੇ ਅਸਥਾਈ ਦੋਵੇਂ ਤਰ੍ਹਾਂ ਦੇ ਸਾਧਨ ਮੁਫ਼ਤ ਉਪਲਬਧ ਹਨ। ਇਸ ਮੌਕੇ ਸਮੂਹ ਆਸ਼ਾ ਵਰਕਰਾਂ ਤੇ ਸਿਹਤ ਕਰਮਚਾਰੀਆਂ ਨੇ ਹਾਜ਼ਰੀ ਲਗਾਈ ਤੇ ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮ ਨੂੰ ਸਫਲ ਬਣਾਉਣ ‘ਚ ਆਪਣਾ ਯੋਗਦਾਨ ਪਾਇਆ।
ਪਿਛਲੀ ਖ਼ਬਰ ਰੇਲਵੇ ਸਟੇਸ਼ਨ ’ਤੇ ਭਾਜਪਾ ਵਲੋਂ ਸਫ਼ਾਈ ਸੇਵਾ ਮੁਹਿੰਮ ਅਗਲੀ ਖ਼ਬਰ 17 ਜੁਲਾਈ 2020 ਦਾ ਪੱਤਰ ਸਾੜ ਕੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।