05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਰਾਜਸਥਾਨ ਦੀ ਘਟਨਾ ਨੇ ਸਮਾਜ ਦੀ ਸੁਰੱਖਿਆ ਪ੍ਰਣਾਲੀ ਤੇ ਮਨੁੱਖੀ ਕਦਰਾਂ ਕੀਮਤਾਂ ’ਤੇ ਗੰਭੀਰ ਸਵਾਲ ਖੜੇ ਕੀਤੇ- ਨਨਹੇੜੀਆਂ

ਅਜੀਤ ਡੈਸਕ 18-07-2026
ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)-ਰਾਜਸਥਾਨ ਦੇ ਗੰਗਾਨਗਰ ਵਿਚ ਇਕ ਨਾਬਾਲਗ ਬੱਚੀ ਨਾਲ ਕਥਿਤ ਤੌਰ ‘ਤੇ ਵਾਪਰੀ ਬੇਹੱਦ ਦਰਦਨਾਕ ਅਤੇ ਸ਼ਰਮਨਾਕ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਘਟਨਾ ਨੇ ਸਮਾਜ ਦੀ ਸੁਰੱਖਿਆ ਪ੍ਰਣਾਲੀ ਅਤੇ ਮਨੁੱਖੀ ਕਦਰਾਂ-ਕੀਮਤਾਂ ਉੱਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਘਟਨਾ ਨੂੰ ਮੱਦੇ ਨਜ਼ਰ ਰੱਖਦਿਆਂ ਬੇਟੀ ਪੜਾ?, ਬੇਟੀ ਬਚਾ? ਦਾ ਨਾਅਰਾ ਦੇਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ । ਇਹ ਵਿਚਾਰ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਰਜਿੰਦਰ ਸਿੰਘ ਨਨਹੇੜੀਆਂ ਨੇ ਪ੍ਰਗਟ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਇਸ ਅਣਮਨੁੱਖੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ । ਉਨਾਂ ਰਾਜਸਥਾਨ ਸਰਕਾਰ, ਪੁਲਿਸ ਪ੍ਰਸ਼ਾਸਨ ਅਤੇ ਸੰਬੰਧਿਤ ਜਾਂਚ ਏਜੰਸੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮੇਂਬੱਧ ਜਾਂਚ ਕਰਕੇ ਜੋ ਕਾਨੂੰਨ ਅਨੁਸਾਰ ਦੋਸ਼ੀ ਸਾਬਤ ਹੋਣ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ। ਇਸ ਮਾਮਲੇ ਦੀ ਸੁਣਵਾਈ ਫਾਸਟ-ਟਰੈਕ ਅਦਾਲਤ ਵਿਚ ਕਰਵਾਈ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਜਲਦੀ ਇਨਸਾਫ਼ ਮਿਲ ਸਕੇ। ਇਸ ਦੇ ਨਾਲ ਹੀ, ਉਨਾਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਬਣੇ ਕਾਨੂੰਨਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਤੇ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ। ਇਹ ਮਾਮਲਾ ਕਿਸੇ ਇੱਕ ਪਰਿਵਾਰ ਦਾ ਨਹੀਂ, ਸਗੋਂ ਪੂਰੇ ਸਮਾਜ ਦੀ ਅੰਤਰ-ਆਤਮਾ ਨਾਲ ਜੁੜਿਆ ਹੋਇਆ ਹੈ। ਅਸੀਂ ਸਮੂਹ ਦੇਸ਼ਵਾਸੀਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਇਸ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹਾ ਘਿਨੌਣਾ ਅਪਰਾਧ ਕਰਨ ਦੀ ਹਿੰਮਤ ਨਾ ਕਰ ਸਕੇ।
ਪਿਛਲੀ ਖ਼ਬਰ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਦੇ 116 ਵਿਦਿਆਰਥੀਆਂ ਨੂੰ ਦਿੱਤੀ ਗਈ 37 ਲੱਖ ਰੁਪਏ ਦੀ ਵਜ਼ੀਫ਼ਾ ਰ... ਅਗਲੀ ਖ਼ਬਰ ਹੜ੍ਹਾਂ ਦੀ ਰੋਕਥਾਮ ਲਈ ਪਹਿਲਾਂ ਤੋਂ ਕੀਤੀ ਗਈ ਤਿਆਰੀ ਹੀ ਸਭ ਤੋਂ ਪ੍ਰਭਾਵੀ ਬਚਾਅ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।