04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ

ਅਜੀਤ ਡੈਸਕ 18-07-2026
ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਉੱਤੇ ਸੰਗਰੂਰ ਵਿਖੇ ਪੰਜਾਬ ਸਰਕਾਰ ਵਲੋਂ ਸਫ਼ਾਈ ਸੇਵਕਾ ਉਤੇ ਕੀਤੇ ਤਸੱਦਦ ਦੇ ਰੋਸ ਵਜੋ ਅੱਜ ਨਗਰ ਕੌਂਸਲ ਨੰਗਲ ਦੇ ਹੜਤਾਲ ਸਫ਼ਾਈ ਕਰਮਚਾਰੀਆਂ ਵਲੋਂ ਐੱਸ. ਡੀ. ਐੱਮ. ਦਫ਼ਤਰ ਦੇ ਮੂਹਰੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਕੌਂਸਲ ਕੁਮਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੇ ਉੱਤੇ ਤਸੱਦਦ ਬੰਦ ਕਰਨਾ ਚਾਹੀਦਾ ਹੈ ਤੇ ਮੁਲਾਜ਼ਮਾਂ ਦੀ ਮੰਗਾ ਮੰਨ ਕੇ ਉਨ੍ਹਾਂ ਨੂੰ ਪੱਕੇ ਕਰਨਾ ਚਾਹੀਦਾ ਹੈ। ਸਫ਼ਾਈ ਸੇਵਕਾਂ ਦੀ ਚਲ ਰਹੀ ਹੜਤਾਲ ਨੂੰ ਖਤਮ ਕਰਨਾ ਸਰਕਾਰ ਦੇ ਹੱਥ ਵਿਚ ਹੈ। ਜ਼ਿਲ੍ਹਾ ਜਰਨਲ ਸਕੱਤਰ ਰਵੀ ਰਾਏ ਨੇ ਕਿਹਾ ਕਿ ਮੁਲਾਜ਼ਮ ਆਪਣੀ ਹੱਕੀ ਮੰਗਾ ਨੂੰ ਮਨਵਾਉਣ ਦੇ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰੇਗੀ ਅਤੇ 21 ਤਾਰੀਖ ਨੂੰ ਪੰਜਾਬ ਪੱਧਰ ਦੇ ਉਤੇ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੌਂਸਲ ਕੁਮਾਰ, ਜਰਨਲ ਸਕੱਤਰ ਰਵੀ ਰਾਇ, ਮੁਕੇਸ਼ ਕੁਮਾਰ, ਵਿਨੋਦ ਕੁਮਾਰ, ਰਾਜ ਕੁਮਾਰ ਸਾਰਵਾਣ, ਦਵਿੰਦਰ, ਰਾਜੇਸ਼ ਕੁਮਾਰ, ਵਿਜੈ ਸਹੋਤਾ, ਅਵਿਨਾਸ਼, ਧਰਮ ਪਾਲ, ਵੀਰ ਪਾਲ, ਸ਼ਾਂਤੀ ਦੇਵੀ, ਅਲਕਾ, ਮੰਜੂ, ਸਾਵਿਤਰੀ, ਰੂਪਾ ਦੇਵੀ, ਪੂਜਾ, ਬਲਵੀਰ ਕੌਰ, ਅੰਜੂ ਸਹੋਤਾ ਤੇ ਨੀਲਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਿਵਾਲਿਕ ਐਵੇਨਿਊ ‘ਕਿਲਰ ਚੌਕ’ ਤੋਂ ਅੱਗੇ ਫਲਾਈਓਵਰ ਵਧਾਉਣ ਦੀ ਮੰਗ ਅਗਲੀ ਖ਼ਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਨਵ ਨਿਯੁਕਤ ਮੈਂਬਰ ਕਮਿੱਕਰ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।