13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪਿੰਡ ਕੋਲਾਪੁਰ ’ਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਵਿਛਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ

ਅਜੀਤ ਡੈਸਕ 20-07-2026
ਨੂਰਪੁਰ ਬੇਦੀ, 19 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਲੋਕਾਂ ਵਲੋਂ ਉਠਾਈਆਂ ਜਾ ਰਹੀਆਂ ਮੁੱਖ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕਰਦਿਆਂ ਜਿੱਥੇ ਨਵੀਆਂ ਵਿਕਾਸ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ, ਉੱਥੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਪਿੰਡ ਕੋਲਾਪੁਰ ਵਿਚ ਗੰਦੇ ਪਾਣੀ ਦੀ ਸੁਚੱਜੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਪਾਈਪ ਲਾਈਨ ਵਿਛਾਉਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਲੋਕ ਨਿਰਮਾਣ ਵਿਭਾਗ ਦੇ ਜੇਈ ਮਨਜੀਤ ਸਿੰਘ ਨੇ ਦੱਸਿਆ ਕਿ ਚੰਦਪੁਰ ਅਸਮਾਨੀ ਤੋਂ ਅਸਮਾਨਪੁਰ ਮੁੱਖ ਮਾਰਗ ਤੱਕ ਬਣ ਰਹੀ ਸੜਕ ਦੇ ਪ੍ਰੋਜੈਕਟ ਅਧੀਨ ਪਿੰਡ ਕੋਲਾਪੁਰ ‘ਚ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪਾਈਪ ਲਾਈਨ ਦੀ ਕੁੱਲ ਲੰਬਾਈ 155 ਮੀਟਰ (ਲਗਭਗ 509 ਫੁੱਟ) ਹੈ, ਜਿਸ ‘ਤੇ ਕਰੀਬ 7 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਪਾਈਪ ਲਾਈਨ ਵਿਛਾਉਣ ਲਈ ਤਕਨੀਕੀ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ। ਇਸ ਤਕਨੀਕ ਨਾਲ ਭਵਿੱਖ ਵਿਚ ਨਿਕਾਸੀ ਪ੍ਰਣਾਲੀ ਦੇ ਰੱਖ-ਰਖਾਅ ਅਤੇ ਸਫ਼ਾਈ ਦਾ ਕੰਮ ਵੀ ਆਸਾਨ ਹੋਵੇਗਾ। ਜੇਈ ਮਨਜੀਤ ਸਿੰਘ ਨੇ ਦੱਸਿਆ ਕਿ ਕੰਮ ਤੇਜ਼ ਰਫ਼ਤਾਰ ਨਾਲ ਅੱਗੇ ਵੱਧ ਰਿਹਾ ਹੈ ਅਤੇ ਨਿਰਧਾਰਿਤ ਸਮੇਂ ਅੰਦਰ ਇਸ ਨੂੰ ਮੁਕੰਮਲ ਕਰ ਦਿੱਤਾ ਜਾਵੇਗਾ। ਪਾਈਪ ਲਾਈਨ ਤਿਆਰ ਹੋਣ ਨਾਲ ਪਿੰਡ ਕੋਲਾਪੁਰ ਦੇ ਵਸਨੀਕਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਵਿਚ ਸਫ਼ਾਈ ਅਤੇ ਸਿਹਤਮੰਦ ਵਾਤਾਵਰਨ ਨੂੰ ਹੋਰ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਹਰੇਕ ਯੋਗ ਵੋਟਰ ਦਾ ਵੇਰਵਾ ਸਮੇਂ ਸਿਰ ਦਰਜ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਬਿਜਲੀ ਪੁੱਜਣ ਨਾਲ ਆਖ਼ਿਰ 4 ਦਹਾਕਿਆਂ ਦੇ ਲੰਬੇ ਇੰਤਜ਼ਾਰ ਮਗਰੋਂ ‘ਜਗਮਗਾਈ’ ਭੱਦਲ ਦੀ ਪਸ਼ੂ ਡਿਸਪੈਂਸਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।