18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਆਯੁਸ਼ਮਾਨ ਆਰੋਗਿਆ ਕੇਂਦਰ ਬੂਰਮਾਜਰਾ ਵਿਖੇ ਅੰਗ ਦਾਨ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 22-07-2026
ਮੋਰਿੰਡਾ, 21 ਜੁਲਾਈ (ਤਰਲੋਚਨ ਸਿੰਘ ਕੰਗ)-ਆਯੁਸ਼ਮਾਨ ਆਰੋਗਿਆ ਕੇਂਦਰ ਬੂਰਮਾਜਰਾ ਵਿਖੇ ਅੰਗ ਦਾਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦੀਕਸ਼ਾ ਮਵਾਲ ਨੇ ਦੱਸਿਆ ਕਿ ਅੰਗ ਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਅੰਗ ਦਾਨ ਕਰਨ ਵਾਲਾ ਆਪਣੀ ਮੌਤ ਤੋਂ ਬਾਅਦ ਕਈ ਲੋੜਵੰਦ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦੇ ਸਕਦਾ ਹੈ। ਗੁਰਦੇ, ਜਿਗਰ, ਦਿਲ, ਫੇਫੜੇ, ਅੱਖਾਂ ਅਤੇ ਹੋਰ ਕਈ ਅੰਗ ਦਾਨ
ਕਰਕੇ ਗੰਭੀਰ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਦੇਸ਼ ਵਿੱਚ ਅੰਗਾਂ ਦੀ ਬਹੁਤ ਜਰੂਰਤ ਹੈ ਪਰ ਅੰਗ ਦਾਨ ਕਰਨ ਵਾਲਿਆਂ ਦੀ ਗਿਣਤੀ ਅਜੇ ਵੀ ਘੱਟ ਹੈ। ਜਿਸ ਕਾਰਨ ਬਹੁਤ ਸਾਰੇ ਮਰੀਜ਼ ਸਹੀ ਸਮੇਂ ਇਲਾਜ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੇਅੰਤ ਸਿੰਘ, ਲਖਮਿੰਦਰ ਸਿੰਘ, ਗੁਰਪ੍ਰੀਤ ਸਿੰਘ ਹੈਲਥ ਵਰਕਰ, ਰਜਿੰਦਰ ਸਿੰਘ, ਲਖਵੀਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅੰਗ ਦਾਨ ਜਾਗਰੂਕਤਾ ਲੋੜਵੰਦ ਮਰੀਜ਼ਾਂ ਲਈ ਵਰਦਾਨ-ਸਹਾਇਕ ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।