18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

‘ਸਤਲੁਜ’ ਫ਼ਿਲਮ ਤੋਂ ਪਾਬੰਦੀ ਹਟਾਉਣ ਸਬੰਧੀ ਮੰਗ ਪੱਤਰ ਸੌਂਪਿਆਂ

ਅਜੀਤ ਡੈਸਕ 22-07-2026
ਰੂਪਨਗਰ, 21 ਜੁਲਾਈ (ਯਸ਼ਵੰਤ ਬੱਸੀ)-ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਪੰਜਾਬ ਨੇ ਸਰਕਾਰ ਵਲੋਂ ‘ਸਤਲੁਜ’ ਫ਼ਿਲਮ ’ਤੇ ਲਗਾਈ ਪਾਬੰਦੀ ਵਿਰੁੱਧ ਰੋਸ ਪ੍ਰਗਟਾਉਂਦਿਆਂ ਮੰਗ ਪੱਤਰ ਗਵਰਨਰ ਪੰਜਾਬ ਦੇ ਨਾਂਅ ਬੀ. ਡੀ. ਪੀ. ਓ. ਰੂਪਨਗਰ ਨੂੰ ਸੌਂਪਿਆਂ। ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ ਅਤੇ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਜੋ ਕਿ ਮਨੁੱਖੀ ਅਧਿਕਾਰ ਕਾਰਕੁਨ ਸਨ ’ਤੇ ਬਣਾਈ ਫ਼ਿਲਮ ਤੋਂ ਪਾਬੰਦੀ ਜਲਦੀ ਤੋਂ ਜਲਦੀ ਹਟਾਈ ਜਾਵੇ। ਉਹਨਾਂ ਦੋਸ਼ ਲਗਾਇਆ ਕਿ ਫ਼ਿਲਮ ਦੇ ਪ੍ਰਦਰਸ਼ਨ ’ਤੇ ਲਾਈ ਪਾਬੰਦੀ ਲੋਕਤੰਤਰ ’ਤੇ ਕਲੰਕ ਹੈ। ਆਗੂਆਂ ਨੇ ਮਰਹੂਮ ਜਸਵੰਤ ਸਿੰਘ ਖਾਲੜਾ ਦੀ ਮੌਤ ਲਈ ਜਿੰਮੇਵਾਰ ਮੁਲਜ਼ਮਾਂ/ਅਧਿਕਾਰੀਆਂ ਨੂੰ ਸਜਾਵਾਂ ਦੇਣ ਦੀ ਮੰਗ ਵੀ ਕੀਤੀ। ਇਸ ਮੌਕੇ ਸ਼ਾਮ ਸਿੰਘ, ਕਰਮ ਸਿੰਘ ਤੇ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਵਲੋਂ ਵਿਸ਼ੇਸ਼ ਯੋਗਤਾ ਵਾਲੇ ਵਿਦਿਆਰਥੀਆਂ ਲਈ ਇੰਟਰੈਕਟ ਕਲੱਬ ਦੀ ਸਥਾਪਨਾ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ਵਾਜਾ ਪੀਰ ਦਾ ਬੇੜਾ ਛੱਡਣ ਦੀ ਰਸਮ ਕੀਤੀ ਅਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।