07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵਲੋਂ ਤੀਆਂ ਦਾ ਤਿਉਹਾਰ ਮਨਾਉਣ ਦਾ ਫ਼ੈਸਲਾ

ਅਜੀਤ ਡੈਸਕ 23-07-2026
ਨੂਰਪੁਰ ਬੇਦੀ, 22 ਜੁਲਾਈ (ਹਰਦੀਪ ਸਿੰਘ ਢੀਂਡਸਾ)-ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵਲੋਂ ਸ਼ਿਵਾਲਿਕ ਵੈੱਲਫੇਅਰ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਇਸ ਸਾਲ 12 ਅਗਸਤ ਨੂੰ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਨਿਰਮਲਾ ਦੇਵੀ ਤੇ ਸ਼ਿਵਾਲਿਕ ਵੈੱਲਫੇਅਰ ਸਪੋਰਟਸ ਕਲੱਬ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਨੇ ਦੱਸਿਆ ਕਿ ਪਿੰਡ ਦੀਆਂ ਮਹਿਲਾਵਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਤੀਆਂ ਦੇ ਤਿਉਹਾਰ ਦੌਰਾਨ ਇਲਾਕੇ ਦੇ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਦੇ ਗਿੱਧਾ ਮੁਕਾਬਲੇ ਅਤੇ ਮਿਸ ਤੀਜ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਮਹਿਲਾ ਸਭਾ ਅਤੇ ਬਾਲ ਸਭਾ ਦਾ ਵੀ ਆਯੋਜਨ ਕੀਤਾ ਜਾਵੇਗਾ, ਤਾਂ ਜੋ ਪੰਜਾਬੀ ਸਭਿਆਚਾਰ ਅਤੇ ਰਵਾਇਤਾਂ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇਹ ਪ੍ਰੋਗਰਾਮ ਕਰਵਾਇਆ ਜਾਵੇਗਾ। ਮੀਟਿੰਗ ਦੌਰਾਨ ਸਮਾਗਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਇਸ ਮੌਕੇ ਮਾ.ਰਾਮ ਸਿੰਘ, ਪੰਚ ਸਤਨਾਮ ਸਿੰਘ, ਪੰਚ ਹਰਪ੍ਰੀਤ ਸਿੰਘ ਭੱਗਲ, ਸੁਰਿੰਦਰ ਕੁਮਾਰ, ਨਵੀਨ ਕੁਮਾਰ, ਰਜਿੰਦਰ ਕੁਮਾਰ, ਡਾ. ਮੁਕੇਸ਼ ਚੌਧਰੀ, ਗੌਰਵ ਕਾਲੜਾ ਅਤੇ ਹਨੀ ਬਾਵਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਸਿੱਖਿਆਂ ਕ੍ਰਾਂਤੀ ਪ੍ਰਚਾਰ ਵੱਧ ਕੰਮ ਘੱਟ-ਰਾਣਾ ਕੇ ਪੀ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।